ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰ ਤੱਕ ਲੋਕਾਂ ਨੂੰ ਸਵੱਛਤਾ ਲਈ ਕੀਤਾ ਜਾਵੇ ਜਾਗਰੂਕ

0
21
Deputy Commissioner

ਪਟਿਆਲਾ 23 ਸਤੰਬਰ 2025 : ਮਹਾਤਮਾ ਗਾਂਧੀ ਜੀ ਦੀ ਜੈਯੰਤੀ (Mahatma Gandhi’s birth anniversary) ਨੂੰ ਸਮਰਪਿਤ ਜ਼ਿਲ੍ਹੇ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੇ ਪੰਦਰਵਾੜਾ ਸਵੱਛਤਾ ਅਭਿਆਨ ਅਧੀਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਇਸ ਅਭਿਆਨ ਦਾ ਮਕਸਦ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼ ਅਤੇ ਸੁੰਦਰ ਬਨਾਉਣਾ ਹੈ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ ।

ਸਵੱਛਤਾ ਹੀ ਸੇਵਾ 2025 ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਿਆ ਜਾਇਜਾ : ਡਿਪਟੀ ਕਮਿਸ਼ਨਰ

ਉਹਨਾਂ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਦਾ ਕੰਮ ਨਹੀ, ਸਗੋਂ ਇਹ ਸਾਡੀ ਰੋਜ਼ਾਨਾ ਦੀ ਆਦਤ ਹੋਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰ ਤੱਕ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਦਿੱਤੇ ਵਾਟਰ ਸੈਨੀਟੇਸ਼ਨ ਅਧਿਕਾਰੀਆਂ ਨੂੰ 17 ਸਤੰਬਰ ਤੋਂ 2 ਅਕਤੂਬਰ ਤੱਕ ਦਾ ਸ਼ਡਿਊਲ ਬਣਾ ਕੇ ਦੇਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ (Deputy Commissioner) ਨੇ ਵਾਟਰ ਸੈਨੀਟੇਸ਼ਨ ਅਧਿਕਾਰੀਆਂ ਨੂੰ 17 ਸਤੰਬਰ ਤੋਂ 2 ਅਕਤੂਬਰ ਤੱਕ ਦਾ ਸ਼ਡਿਊਲ ਬਣਾ ਕੇ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮੁਹਿੰਮ ਦਾ ਪ੍ਰਚਾਰ ਵਧੀਆ ਢੰਗ ਨਾਲ ਕੀਤਾ ਜਾ ਸਕੇ ਅਤੇ ਇਸ ਮੁਹਿੰਮ ਵਿੱਚ ਹਰ ਨਾਗਰਿਕ ਵੱਧ ਚੱੜ੍ਹ ਕੇ ਹਿੱਸਾ ਲੈ ਸਕੇ । ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸ਼੍ਰਮਦਾਨ ਗਤੀਵਿਧੀ (Shramdaan activity) fਵੱਡ ਪੱਧਰ ‘ ਤੇ ਇਕ ਦਿਨ, ਇਕ ਘੰਟਾ ਇਕ ਸਾਥ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਟਿੱਚੇ ਯੁਨਿਟਾਂ ਦੇ ਰੁਪਾਂਤਰਣ ਦੀ ਸ਼ੁਰੂਆਤ ਕੀਤੀ ਜਾ ਤਾਂ ਜੋ ਹਰ ਇਕ ਪਿੰਡ ਹਰ ਪੱਖੋਂ ਸਾਫ ਸੁਥਰਾ ਹੋ ਸਕੇ ।

ਇਸ ਅਭਿਆਨ ਵਿੱਚ ਪਿੰਡ ਪੰਚਾਇਤਾਂ, ਨਗਰ ਨਿਗਮ, ਸਕੂਲਾਂ ਕਾਲਜਾਂ ਅਤੇ ਸਥਾਨਕ ਸਮਾਜਿਕ ਸੰਸਥਾਵਾਂ ਦਾ ਸਹਿਯੌਗ ਬਹੁਤ ਜਰੂਰੀ ਹੈ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਅਭਿਆਨ ਵਿੱਚ ਪਿੰਡ ਪੰਚਾਇਤਾਂ, ਨਗਰ ਨਿਗਮ, ਸਕੂਲਾਂ ਕਾਲਜਾਂ ਅਤੇ ਸਥਾਨਕ ਸਮਾਜਿਕ ਸੰਸਥਾਵਾਂ ਦਾ ਸਹਿਯੌਗ ਬਹੁਤ ਜਰੂਰੀ ਹੈ । ਇਸ ਮੌਕੇ ਵਾਟਰ ਤੇ ਸੈਨੀਟੇਸ਼ਨ ਵਿਭਾਗ (Water and Sanitation Department) ਵੱਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ , ਜਿਸ ਰਾਹੀਂ ਲੋਕਾਂ ਨੂੰ ਸਫਾਈ, ਘਰ-ਘਰ ਕੂੜਾ ਇਕੱਠਾ ਕਰਨ, ਪਲਾਸਟਿਕ ਦੇ ਘੱਟ ਤੋਂ ਘੱਟ ਉਪਯੋਗ ਕਰਨ ਲਈ ਜਾਗਰੁਕ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਾਂਧੀ ਜੈਯੰਤੀ ਮੌਕੇ ਆਪਣਾ ਯੋਗਦਾਨ ਪਾ ਕੇ ਸੱਚੀ ਸ਼ਰਧਾਂਜਲੀ ਦੇਣ ਅਤੇ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਜ਼ਿਲ੍ਹਾ ਬਨਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Read More : ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਪੁੱਟੀ ਸੜਕ ਦੇ ਮੁਰੰਮਤ ਦੇ ਕੰਮ ਦਾ ਜਾਇਜ਼ਾ

LEAVE A REPLY

Please enter your comment!
Please enter your name here