ਲੋਕਾ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ : ਕੈਬਨਿਟ ਮੰਤਰੀ

0
5
Cabinet Minister

ਲਹਿਰਾਗਾਗਾ, 22 ਅਕਤੂਬਰ 2025 : ਵਿਸ਼ਵਕਰਮਾ ਦਿਵਸ (World Karma Day) ਮੌਕੇ ਲੇਹਲ ਕਲਾਂ, ਰਾਏਧਰਾਣਾ, ਲਹਿਰਾ ਖਾਈ ਬਸਤੀ, ਲਹਿਰਾ ਮੰਡੀ ਸਮੇਤ ਵੱਖ-ਵੱਖ ਥਾਵਾਂ ‘ਤੇ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਨੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਮੰਨੇ ਜਾਂਦੇ ਹਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ ।

ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਨੂੰ ਦਿੱਤਾ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ

ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ (Following in the footsteps of the great god) ਦਾ ਸੱਦਾ ਦਿੱਤਾ । ਉਹਨਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਭਗਵਾਨ ਵਿਸ਼ਵਕਰਮਾ (Lord Vishwakarma) ਜੀ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ ।

ਉਦਯੋਗਪਤੀ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ

ਕੈਬਨਿਟ ਮੰਤਰੀ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ । ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਵੱਡੀ ਗਿਣਤੀ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਨਗਰ ਕੌਂਸਲ, ਲਹਿਰਾ ਦੇ ਪ੍ਰਧਾਨ ਕਾਂਤਾ ਗੋਇਲ, ਮਾਰਕੀਟ ਕਮੇਟੀ, ਲਹਿਰਾ ਦੇ ਚੇਅਰਮੈਨ ਸ਼ੀਸ਼ਪਾਲ ਅਨੰਦ, ਮਾਸਟਰ ਹਰਪਾਲ ਸਿੰਘ ਸਹੇਲੀਆਂ ਕਲਾਂ, ਸਰਪੰਚ ਜਸਪਾਲ ਸਿੰਘ ਕਾਲਾ ਪਿੰਡ ਲੇਹਲ ਕਲਾਂ, ਡਾ. ਸ਼ਰਮਾ ਪਿੰਡ ਰਾਏਧਰਾਣਾ, ਆਮ ਆਦਮੀ ਪਾਰਟੀ ਹਲਕਾ ਲਹਿਰਾ ਦੇ ਯੂਥ ਆਗੂ ਹਰਦੀਪ ਸਿੰਘ ਕਲੇਰ, ਗੁਰਮੀਤ ਸਿੰਘ ਸਰਾਓ, ਰਾਮ ਸਿੰਘ ਮਿਸਤਰੀ ਬੰਤ ਸਿੰਘ ਮਿਸਤਰੀ, ਗੁਰਦੇਵ ਸਿੰਘ ਮਿਸਤਰੀ, ਜਸਵੰਤ ਸਿੰਘ ਹੈਪੀ, ਪੀ. ਏ. ਰਾਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਪੰਚ, ਸਰਪੰਚ, ਆਪ ਦੇ ਆਗੂ ਤੇ ਵਰਕਰ ਸਾਹਿਬਾਨ ਹਾਜ਼ਰ ਸਨ ।

Read More : ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ : ਗੋਇਲ

LEAVE A REPLY

Please enter your comment!
Please enter your name here