ਪਟਿਆਲਾ 25 ਜੁਲਾਈ 2025 : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰ: 14 ਅਮਰ ਬੈਂਕਟ ਹਾਲ, 16 ਏਕਤਾ ਨਗਰ , 23 ਗੁਰੂ ਨਾਨਕ ਨਗਰ , 24 ਬਾਜਵਾ ਕਲੋਨੀ ਅਤੇ 25 ਫਰੈਂਡਜ਼ ਕਲੋਨੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੁਕ (Awareness about the ill effects of drugs) ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ ।
ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਹੈ ਦ੍ਰਿੜ ਸੰਕਲਪ
ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਹੈ । ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਕਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫ਼ਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫ਼ਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ।
ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ
ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਰਿਹਾ ਹੈ । ਡਾ. ਬਲਬੀਰ ਸਿੰਘ ਨੇ ਇਲਾਕਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ (Punjab Government) ਦੀ ਇਸ ਜੰਗ ‘ ਚ ਸਰਕਾਰ ਤੇ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਉਹਨਾਂ ਇਸ ਮੌਕੇ ਜਾਗਰੁਕਤਾ ਸਭਾਵਾਂ ਵਿੱਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ । ਇਸ ਮੌਕੇ ਲੋਕਾਂ ਨੇ ਵੀ ਇਸ ਨਸ਼ਾ ਮੁਕਤੀ ਯਾਤਰਾ ਦੌਰਾਨ ਸਹੁੰ ਚੁੱਕ ਕੇ ਪੂਰਾ ਸਮਰਥਨ ਦਿੱਤਾ । ਉਹਨਾਂ ਲੋਕਾਂ ਨੂੰ ਕਿਹਾ ਕਿ ਅਗਰ ਤੁਹਾਡੇ ਖੇਤਰ ਅੰਦਰ ਕੋਈ ਵੀ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ