Phagwara ‘ਚ CM Channi ਦਾ ਦਾਅਵਾ – ਜ਼ਲਦ ਹੀ ‘ਸੋਨੇ ਦੀ ਚਿੜੀ’ ਬਣੇਗਾ ਪੰਜਾਬ

0
48

ਫਗਵਾੜਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ‘ਚ ਪੰਜਾਬ ਦੇ ਪ੍ਰਾਚੀਨ ਗੌਰਵ ਨੂੰ ਬਹਾਲ ਕਰਨ ਦਾ ਸੰਕਲਪ ਲੈਂਦੇ ਹੋਏ ਕਿਹਾ ਕਿ ਸੂਬਾ ਜ਼ਲਦ ਹੀ ਭਾਰਤ ਦੀ ‘ਸੋਨੇ ਦੀ ਚਿੜੀ’ ‘ਚ ਤਬਦੀਲ ਹੋ ਜਾਵੇਗਾ। 111ਵੇਂ ਵਿਸ਼ਵਕਰਮਾ ਪੂਜਾ ਉਤਸਵ ‘ਚ ਇੱਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਮੁੱਖਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਠੋਸ ਕੰਮ ਕੀਤੇ ਜਾਣਗੇ। ਵਿਸ਼ਵਕਰਮਾ ਦਿਵਸ ਮੌਕੇ ਤੇ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਗਵਾਨ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਉੱਚ ਆਰਥਿਕ ਵਿਕਾਸ ਦੇ ਰਸਤੇ ‘ਤੇ ਲਿਆਉਣ ਲਈ ਇੱਕ ਤੰਤਰ ਵਿਕਸਿਤ ਕੀਤਾ ਜਾ ਰਿਹਾ ਹੈ। ਸੂਬੇ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਇਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਨੂੰ ਜਨਤਾ ਦੀ ਸਰਕਾਰ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮੁੱਖ ਜ਼ੋਰ ਪਾਰਦਰਸ਼ੀ, ਉੱਤਰਦਾਈ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਸੁਨਿਸਚਿਤ ਕਰਨ ‘ਤੇ ਹੈ। ਉਨ੍ਹਾਂ ਨੇ ਕਿਹਾ ਕਿ ਸਸਤੀ ਬਿਜਲੀ, ਬਸੇਰਾ ਯੋਜਨਾ ਆਦਿ ਪਹਿਲ ਦੇ ਆਧਾਰ ਤੇ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਇੰਨਾ ਹੀ ਨਹੀਂ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਫੈਸਲੇ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਤਰੱਕੀ ਸੁਨਿਸਚਿਤ ਕਰਨ ਨੂੰ ਸਰਵਉਚ ਪਹਿਲ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here