ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਦੀ ਖਬਰ ਹੈ।
ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਅੱਜ ਉਹ ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਵੀਡੀਓ ਪੀਐਮ ਨੇ ਖੁਦ ਟਵੀਟ ਕੀਤਾ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੇਵਾ ਕੀਤੀ।