PM ਮੋਦੀ ਨੇ ਇਮੈਨੁਅਲ ਮੈਕਰੋਨ ਨੂੰ ਮੁੜ ਫਰਾਂਸ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਦਿੱਤੀ ਵਧਾਈ

0
44

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਐਤਵਾਰ ਨੂੰ ਰਾਸ਼ਟਰਪਤੀ ਦੀ ਚੋਣ ਮੁੜ ਜਿੱਤ ਲਈ ਹੈ। ਉਹਨਾਂ ਨੂੰ 57.24 ਫੀਸਦੀ ਵੋਟ ਮਿਲੇ ਹਨ ਜਦਕਿ ਵਿਰੋਧੀ ਨੇਤਾ ਮਰੀਨ ਲੇ ਪੇਨ ਨੂੰ 42.76 ਫੀਸਦੀ ਵੋਟ ਮਿਲੇ। ਦੂਜੀ ਵਾਰ ਫਰਾਂਸ ਦੇ ਮੁੜ ਰਾਸ਼ਟਰਪਤੀ ਚੁਣੇ ਜਾਣ ‘ਤੇ ਦੇਸ਼ ਦੇ ਲੋਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ‘ਧੰਨਵਾਦ’ ਕਿਹਾ ਅਤੇ ਉਨ੍ਹਾਂ ਨੂੰ ਪੰਜ ਸਾਲਾਂ ਲਈ ਸੱਤਾ ਸੌਂਪਣ ਵਾਲੇ ਲੋਕਾਂ ਦੀ ਪ੍ਰਸ਼ੰਸਾ ਕੀਤੀ। ਇਮੈਨੁਅਲ ਮੈਕਰੋਨ ਨੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਨਾ ਸਿਰਫ਼ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ  ਕੇ ਸੱਜੇ-ਪੱਖੀ ਵਿਰੋਧੀ ਮੇਰਿਨ ਲੇ ਪੇਨ ਨੂੰ ਸੱਤਾ ਤੋਂ ਬਾਹਰ ਰੱਖਣ ਲਈ ਵੋਟ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਨੇਤਾਵਾਂ ਨੂੰ ਉਹਨਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਮੈਨੁਅਲ ਮੈਕਰੋਨ ਨੂੰ ਫਰਾਂਸ ਦੇ ਰਾਸ਼ਟਰਪਤੀ ਦੇ ਤੌਰ ‘ਤੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਭਾਰਤ ਅਤੇ ਫਰਾਂਸ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਲਈ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਇਮੈਨੁਅਲ ਮੈਕਰੋਨ ਨੂੰ ਐਤਵਾਰ ਨੂੰ ਫਰਾਂਸ ‘ਚ ਰਾਸ਼ਟਰਪਤੀ ਚੋਣ ਦਾ ਜੇਤੂ ਐਲਾਨ ਦਿੱਤਾ ਗਿਆ। ਮੈਕਰੋਂ (44) ਨੇ ਚੋਣ ਵਿਚ ਸੱਜੇ ਪੱਖੀ ਨੇਤਾ ਮਰੀਨ ਲੇ ਪੇਨ ਨੂੰ ਹਰਾਇਆ। ਮੋਦੀ ਨੇ ਟਵੀਟ ਕੀਤਾ,”ਮੇਰੇ ਦੋਸਤ ਇਮੈਨੁਅਲ ਮੈਕਰੋਂ ਨੂੰ ਫਰਾਂਸ ਦੇ ਰਾਸ਼ਟਰਪਤੀ ਵਜੋਂ ਦੁਬਾਰਾ ਚੁਣੇ ਜਾਣ ‘ਤੇ ਵਧਾਈ। ਮੈਂ ਭਾਰਤ ਅਤੇ ਫਰਾਂਸ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਉਹਨਾਂ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।”

LEAVE A REPLY

Please enter your comment!
Please enter your name here