PM ਮੋਦੀ ਨੇ ਮੁੰਬਈ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

0
118

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਅੱਜ ਇੱਕ 20 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਹ ਘਟਨਾ ਮੁੰਬਈ ਦੇ ਤਾਰਦੇਓ ਵਿੱਚ ਨਾਨਾ ਚੌਕ ਨੇੜੇ ਕਮਲਾ ਰਿਹਾਇਸ਼ੀ ਇਮਾਰਤ ਵਿੱਚ ਵਾਪਰੀ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਦੇਓ ਅੱਗ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here