PM ਮੋਦੀ ਨੇ ਸਾਬਕਾ CM ਪ੍ਰਕਾਸ਼ ਬਾਦਲ ਦੇ ਜਲਦੀ ਠੀਕ ਹੋਣ ਲਈ ਕੀਤੀ ਕਾਮਨਾ

0
443

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਉਨ੍ਹਾਂ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ। ਇਸ ਦੇ ਨਾਲ ਹੀ ਦੱਸ ਦੲਇੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ। ਇਸ ਲਈ ਸੁਖਬੀਰ ਬਾਦਲ ਨੇ ਇਸ ਟਵੀਟ ਦੇ ਜਵਾਬ ‘ਚ ਕਿਹਾ ਕਿ ਮੋਦੀ ਜੀ ਤੁਹਾਡੇ ਵਲੋਂ ਕੀਤੀ ਚਿੰਤਾ ਤੇ ਦੇਖਭਾਲ ਲਈ ਤੁਹਾਡਾ ਬਹੁਤ- ਬਹੁਤ ਧੰਨਵਾਦ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਉਹ ਠੀਕ-ਠਾਕ ਹਨ।

ਇਸ ਸੰਬੰਧੀ ਫੋਰਟਿਸ ਹਸਪਤਾਲ ਵਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਜਲਦੀ ਹੀ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕਰੋਨਾ ਹੋਇਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬਿਮਾਰ ਹੋਣ ‘ਤੇ ਉਨ੍ਹਾਂ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਗਈ ਸੀ।

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ।ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।

LEAVE A REPLY

Please enter your comment!
Please enter your name here