ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਫਰਵਰੀ ਨੂੰ ਦੇਸ਼ ਭਰ ਦੇ ਭਾਜਪਾ ਵਰਕਰਾਂ ਨੂੰ ਨਾਲ ਗੱਲਬਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਘੰਟੇ ਦੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇਸ਼ ਭਰ ਦੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਬਜਟ ਬਾਰੇ ਦੱਸਣਗੇ।
ਮੁਕਾਬਲਾ ਅਹੁਦਿਆਂ ਨਾਲ ਨਹੀਂ. ਕੀਤੇ ਹੋਏ ਕੰਮਾਂ ਨਾਲ ਆ, ਕਰਨ ਕਾਹਲੋਂ ਨੇ ਸੁਖਜਿੰਦਰ ਰੰਧਾਵਾ ‘ਤੇ ਕਸਿਆ ਤੰਜ਼
ਦਰਅਸਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਤੋਂ ਇੱਕ ਦਿਨ ਬਾਅਦ 2 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਸੰਸਦ ਵਿੱਚ ਪੇਸ਼ ਕੀਤੇ ਗਏ ਇਸ ਬਜਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਲਗਭਗ ਇੱਕ ਘੰਟੇ ਤੱਕ ਦੇਸ਼ ਭਰ ਦੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਸੰਬੋਧਨ ਦੌਰਾਨ ਉਹ ਬਜਟ ਨਾਲ ਜੁੜੀਆਂ ਸਾਰੀਆਂ ਪ੍ਰਾਪਤੀਆਂ ਬਾਰੇ ਦੱਸਣਗੇ।
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਸਕੀਮਾਂ ਲਈ ਬਜਟ ਵਿੱਚ ਅਲਾਟ ਕੀਤੇ ਗਏ ਫੰਡਾਂ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਸਾਰੇ ਕਦਮਾਂ ਬਾਰੇ ਵੀ ਜਾਣਕਾਰੀ ਦੇਣਗੇ ਤਾਂ ਜੋ ਪਾਰਟੀ ਵਰਕਰ ਬਜਟ ਦੀਆਂ ਇਨ੍ਹਾਂ ਸਾਰੀਆਂ ਪ੍ਰਾਪਤੀਆਂ ਨੂੰ ਲੈ ਕੇ ਜਨਤਾ ਕੋਲ ਜਾਣ ਤੇ ਉਨ੍ਹਾਂ ਨੂੰ ਇਸ ਬਾਰੇ ਸਹੀ ਜਾਣਕਾਰੀ ਦੇਣ ਦਾ ਕੰਮ ਕਰਨ।
ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਬਾਹਰ ਆਏ ਬਲਕਾਰ ਸਿੱਧੂ ਨੇ ਕੈਪਟਨ ਦੇ ਪਿੰਡ ਮਹਿਰਾਜ ਦੀ ਛੇੜੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਦੇਸ਼ ਭਰ ਦੇ ਭਾਜਪਾ ਦਫਤਰਾਂ ਦੇ ਨਾਲ-ਨਾਲ ਕਈ ਹੋਰ ਥਾਵਾਂ ‘ਤੇ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਜਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਸੰਬੋਧਨ ਨੂੰ ਚੋਣਾਵੀ ਰਾਜਾਂ ਦੇ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 10 ਫਰਵਰੀ ਤੋਂ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ 10 ਮਾਰਚ ਨੂੰ ਇੱਕੋ ਦਿਨ ਵੋਟਾਂ ਦੀ ਗਿਣਤੀ ਹੋਵੇਗੀ।