ਪੀਐੱਮ ਮੋਦੀ 25 ਨਵੰਬਰ ਨੂੰ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਣਗੇ। ਇਸ ਹਵਾਈ ਅੱਡੇ ਦੇ ਮੁਕੰਮਲ ਹੋਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇਸ਼ ਦਾ ਇਕਲੌਤਾ ਅਜਿਹਾ ਰਾਜ ਬਣ ਜਾਵੇਗਾ ਜਿੱਥੇ 5 ਅੰਤਰਰਾਸ਼ਟਰੀ ਹਵਾਈ ਅੱਡੇ ਹੋਣਗੇ।ਪੀਐਮਓ ਨੇ ਕਿਹਾ ਕਿ ਇਸ ਹਵਾਈ ਅੱਡੇ ਦਾ ਵਿਕਾਸ ਹਵਾਬਾਜ਼ੀ ਖੇਤਰ ਨੂੰ ਭਵਿੱਖ ਦੀਆਂ ਲੋੜਾਂ ਲਈ ਤਿਆਰ ਕਰਨ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ਦੇ ਵਿਜ਼ਨ ਦੇ ਅਨੁਰੂਪ ਹੈ।
ਪ੍ਰੋਜੈਕਟ ਦਾ ਪਹਿਲਾ ਪੜਾਅ 2024 ਤੱਕ 10,050 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਪੂਰਾ ਕੀਤਾ ਜਾਣਾ ਹੈ। 1300 ਹੈਕਟੇਅਰ ਜ਼ਮੀਨ ਵਿੱਚ ਫੈਲਿਆ ਇਹ ਪ੍ਰੋਜੈਕਟ ਪ੍ਰਤੀ ਸਾਲ 12 ਮਿਲੀਅਨ ਯਾਤਰੀਆਂ ਦੀ ਸੇਵਾ ਕਰੇਗਾ। ਪੀਐਮਓ ਨੇ ਕਿਹਾ ਕਿ ਪਹਿਲੇ ਪੜਾਅ ਲਈ ਭੂਮੀ ਗ੍ਰਹਿਣ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਨਾਲ ਸੰਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ।









