PM ਮੋਦੀ 6 ਅਪ੍ਰੈਲ ਨੂੰ ਡਿਜੀਟਲ ਮਾਧਿਅਮ ਰਾਹੀਂ BJP ਵਰਕਰਾਂ ਨੂੰ ਕਰਨਗੇ ਸੰਬੋਧਨ

0
33

6 ਅਪ੍ਰੈਲ 2022 ਨੂੰ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਹੈ ਅਤੇ ਹਰ ਭਾਜਪਾ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਵਰਕਰ ਆਪੋ-ਆਪਣੇ ਹਲਕਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕਣਗੇ। ਇਸ ਦੀ ਜਾਣਕਾਰੀ ਸੂਬਾਈ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਪੰਜਾਬ ਭਰ ਵਿਚ ਵਰਕਰਾਂ ਵਲੋਂ ਜ਼ਿਲ੍ਹੇ ਤੋਂ ਲੈ ਕੇ ਬੂਥ ਪੱਧਰ ਤੱਕ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। 6 ਅਪ੍ਰੈਲ ਨੂੰ ਸਵੇਰੇ 9 ਵਜੇ ਸਾਰੇ ਵਰਕਰ ਆਪੋ-ਆਪਣੇ ਘਰਾਂ ਦੀਆਂ ਛੱਤਾਂ ’ਤੇ ਪਾਰਟੀ ਦਾ ਝੰਡਾ ਲਹਿਰਾਉਣਗੇ ਅਤੇ ਰਾਸ਼ਟਰੀ ਗੀਤ ਜਾਣ ਵੰਦੇ-ਮਾਤਰਮ ਦਾ ਗਾਨ ਕਰਨਗੇ। ਇਸ ਤੋਂ ਬਾਅਦ ਸਵੇਰੇ 10:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਹੋਵੇਗਾ, ਜਿਸਦਾ ਸਿੱਧਾ-ਪ੍ਰਸਾਰਣ ਵੱਡੀਆ ਸਕ੍ਰੀਨਾਂ ਰਾਹੀਂ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮੋਬਾਈਲਾਂ ਤੋਂ ਕੀਤਾ ਜਾਵੇਗਾ।

ਇਸ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਦਫ਼ਤਰਾਂ ਅਤੇ ਵਿਧਾਨ ਸਭਾ ਵਿਚ ਪੈਂਦੇ ਸਾਰੇ ਮੰਡਲਾਂ ਵਿਚ ਵੱਡੀਆਂ ਸਕ੍ਰੀਨਾਂ ਰਾਹੀਂ ਦਿਖਾਇਆ ਜਾਵੇਗਾ। ਇਸ ’ਤੋਂ ਅਲਾਵਾ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸਾਰੇ ਮੰਡਲਾਂ ਵਿਚ ਛੱਪੜਾਂ ਦੀ ਸਫ਼ਾਈ, ਖੂਨਦਾਨ ਕੈਂਪ, ਸਿਹਤ ਕੈਂਪ, ਟੀਕਾਕਰਨ ਕੈਂਪ, ਔਰਤਾਂ ਲਈ ਜਨ ਸਿਹਤ ਕੈਂਪ, ਪੋਸ਼ਣ ਅਭਿਆਨ ਆਦਿ ਵਰਗੇ ਸੇਵਾ ਕਾਰਜ ਕਰਵਾਏ ਜਾਣਗੇ। 14 ਅਪ੍ਰੈਲ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਭਾਜਪਾ ਵਰਕਰ ਜ਼ਿਲ੍ਹਾ ਤੋਂ ਲੈ ਕੇ ਬੂਥ ਪੱਧਰ ਤੱਕ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

LEAVE A REPLY

Please enter your comment!
Please enter your name here