ਪੀਐੱਮ ਮੋਦੀ ਅੱਜ ਕੋਵਿਡ ਟੀਕਾਕਰਨ ਮੁਹਿੰਮ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਹ ਮੀਟਿੰਗ ਆਨਲਾਈਨ ਹੋਵੇਗੀ ਅਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ‘ਤੇ ਧਿਆਨ ਕੇਂਦਰਿਤ ਕਰੇਗੀ। ਅੰਕੜਿਆਂ ਅਨੁਸਾਰ ਦੇਸ਼ ਵਿੱਚ 107.29 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਦਿੱਤੀ ਗਈ ਹੈ।
ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਦੀ ਰਫ਼ਤਾਰ ਮੱਠੀ ਹੈ। ਇਸ ਮੀਟਿੰਗ ਵਿੱਚ ਸਥਾਨਕ ਪੱਧਰ ’ਤੇ ਟੀਕਾਕਰਨ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।