ਭਾਰਤ ਦੇ ਬਹੁਤ ਸਾਰੇ ਅਜਿਹੇ ਖਿਡਾਰੀ ਹਨ,ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਹੁਣ ਟੋਕਿਓ ਓਲੰਪਿਕ ‘ਚ ਵੀ ਭਾਰਤ ਦਾ ਮਾਣ ਹਾਕੀ ਟੀਮ ਦੇ ਨਾਲ-ਨਾਲ ਬਾਕੀ ਦੇ ਖਿਡਾਰੀਆਂ ਨੇ ਹੋਰ ਵੀ ਵਧਾ ਦਿੱਤਾ ਹੈ। ਭਾਰਤ ਦੇ ਖੇਡ ਇਤਿਹਾਸ ਦੀ ਸਭ ਤੋਂ ਪ੍ਰਭਾਵਸ਼ਾਲੀ ਸ਼ਖ਼ਸੀਅਤ ਜਿਸ ਨੂੰ ਹਾਕੀ ਦੇ ਜਾਦੂਗਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਮੇਜਰ ਧਿਆਨਚੰਦ ਨੇ ਭਾਰਤ ਨੂੰ ਦੁਨੀਆ ‘ਚ ਵੱਖਰੀ ਪਛਾਣ ਦਿਵਾਈ ਤੇ ਹੁਣ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਭ ਤੋਂ ਵੱਡਾ ਸਨਮਾਨ ਦਿੰਦੇ ਹੋਏ ਉਨ੍ਹਾਂ ਦੇ ਨਾਂ ‘ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ।
ਖੇਡ ਰਤਨ ਐਵਾਰਡ ਖੇਡਾਂ ਦੀ ਦੁਨੀਆ ‘ਚ ਸ਼ਾਨਦਾਰ ਉਪਲੱਬਧੀ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ ਦਿੱਤਾ ਜਾਂਦਾ ਹੈ। ਇਸ ਦਾ ਨਾਂ ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਕੀਤੀ ਪੋਸਟ ‘ਚ ਲਿਖਿਆ ਗਿਆ ਹੈ ਕਿ ਮੇਜਰ ਧਿਆਨਚੰਦ ਭਾਰਤ ਦੇ ਮਹਾਨ ਖਿਡਾਰੀਆਂ ਵਿੱਚੋਂ ਹਨ ਤੇ ਉਨ੍ਹਾਂ ਦੇ ਨਾਂ ‘ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਿਆ ਜਾਣਾ ਹੀ ਸਹੀ ਹੋਵੇਗਾ।
I have been getting many requests from citizens across India to name the Khel Ratna Award after Major Dhyan Chand. I thank them for their views.
Respecting their sentiment, the Khel Ratna Award will hereby be called the Major Dhyan Chand Khel Ratna Award!
Jai Hind! pic.twitter.com/zbStlMNHdq
— Narendra Modi (@narendramodi) August 6, 2021
ਰਾਜੀਵ ਗਾਂਧੀ ਖੇਲ ਰਤਨ ਐਵਾਰਡ ਦਾ ਨਾਂ ਬਦਲ ਕੇ ਹੁਣ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਦੀ ਜਾਣਕਾਰੀ ਦੇਸ਼ਵਾਸੀਆਂ ਨੂੰ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵਿੱਟਰ ਹੈਂਡਲ ‘ਤੇ ਇਸ ਵੱਡੇ ਸੰਦੇਸ਼ ਨੂੰ ਹਿੰਦੀ ਤੇ ਅੰਗਰੇਜ਼ੀ ਦੋਵਾਂ ‘ਚ ਹੀ ਜਾਰੀ ਕੀਤਾ ਗਿਆ ਹੈ। ਮੇਜਰ ਧਿਆਨਚੰਦ ਨੇ ਭਾਰਤੀ ਹਾਕੀ ਨੂੰ ਪੂਰੀ ਦੁਨੀਆ ਵਿਚ ਮਸ਼ਹੂਰ ਕੀਤਾ।