ਭਲਕੇ ਚੰਡੀਗੜ੍ਹ ਦੌਰੇ ਤੇ PM ਨਰਿੰਦਰ ਮੋਦੀ, ਪ੍ਰਸ਼ਾਸਨ ਪੱਬਾਂ ਭਾਰ
ਚੰਡੀਗੜ੍ਹ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਆ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਇਸ ਦੌਰਾਨ ਉਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰੇ ਰਾਹੀਂ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਲੋਕਾਂ ਨੂੰ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ
ਦੱਸ ਦਈਏ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਕੀਤੇ ਗਏ 3 ਨਵੇਂ ਕਾਨੂੰਨਾਂ ਦੀ ਸਮੀਖਿਆ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਹਿਲੀ ਵਾਰ ਉਨ੍ਹਾਂ ਨੂੰ ਲਾਗੂ ਕੀਤੇ ਜਾਣ ਦੇ ਸੰਬੰਧ ਵਿੱਚ ਹੈ।ਪ੍ਰਧਾਨ ਮੰਤਰੀ ਦਾ ਇਹ ਪ੍ਰੋਗਰਾਮ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਫੁੱਟਬਾਲ ਗਰਾਊਂਡ, ਸੈਕਟਰ 12, ਚੰਡੀਗੜ੍ਹ ਵਿਖੇ ਹੋਵੇਗਾ ਅਤੇ ਇਸ ਸਥਾਨ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ, ਆਵਾਜਾਈ ਲਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਚੰਡੀਗੜ੍ਹ ਟਰੈਫਿਕ ਪੁਲੀਸ ਨੇ ਆਮ ਲੋਕਾਂ ਨੂੰ ਇਨ੍ਹਾਂ ਦਿਨਾਂ ਵਿੱਚ ਵਿਸ਼ੇਸ਼ ਸਮੇਂ ਦੌਰਾਨ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਅਤੇ ਅਸੁਵਿਧਾ ਤੋਂ ਬਚਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ Firing
ਦੱਸ ਦੇਈਏ ਕਿ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈਲੀਕਾਪਟਰ ਲੈਂਡ ਹੋਵੇਗਾ, ਓਥੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕੀ ਰਸਤੇ ਪੀ.ਈ.ਸੀ ਜਾਣਗੇ। ਇਸ ਦੌਰਾਨ ਰਾਜਿੰਦਰਾ ਪਾਰਕ ਤੋਂ ਪੀਈਸੀ ਤੱਕ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਸਿਰਫ਼ ਵੀ.ਵੀ.ਆਈ.ਪੀ. ਦੀ ਆਵਾਜਾਈ ਦੀ ਇਜਾਜ਼ਤ ਹੋਵੇਗੀ।