ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਇਸੇ ਲੜੀ ਵਿਚ ਮੋਹਾਲੀ ਪੁਲਿਸ ਨੇ ਲਾਲੜੂ ਤੋਂ 4 ਕਿਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਪਰ ਟੋਲ ਪਲਾਜ਼ਾ ਨੇੜੇ ਨਾਕਾ ਲਾਇਆ ਹੋਇਆ ਸੀ। ਮੁਲਜ਼ਮ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ ਸਨ, ਪਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਮੌਲੀ ਵਾਸੀ ਜਾਗਰਣ, ਚੰਡੀਗੜ੍ਹ ਅਤੇ ਕ੍ਰਿਸ਼ਨ ਗੁੱਜਰ ਉਰਫ ਕ੍ਰਿਸ਼ਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ DSP ਡੇਰਾਬਸੀ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਦੱਪਰ ਟੋਲ ਪਲਾਜ਼ਾ ਨੇੜੇ ਪੁਲਿਸ ਦੀ ਗਸ਼ਤ ਚੱਲ ਰਹੀ ਸੀ। ਇਸ ਦੁਆਰਾਂ ਮੁਲਜ਼ਮ ਅੰਬਾਲਾ ਹਾਈਵੇ ਤੋਂ ਕਾਰ ਵਿੱਚ ਆ ਰਹੇ ਸਨ। ਪੁਲਿਸ ਨੂੰ ਦੇਖ ਕੇ ਉਹ ਪਿੱਛੇ ਮੁੜਨ ਲੱਗੇ ਪਰ ਭਾਰੀ ਟ੍ਰੈਫਿਕ ਕਾਰਨ ਉਹ ਭੱਜ ਨਾ ਸਕੇ ਅਤੇ ਪੁਲਿਸ ਵੱਲੋਂ ਕਾਬੂ ਕਰ ਲਏ ਗਏ। ਤਲਾਸ਼ੀ ਦੌਰਾਨ ਮੁਲਜਮਾਂ ਦੀ ਕਾਰ ਦੇ ਡੈਸ਼ਬੋਰਡ ਤੋਂ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ। ਪੁਲਿਸ ਇਨ੍ਹਾਂ ਤੋਂ ਨਸ਼ਿਆਂ ਦੇ ਸਰੋਤ ਅਤੇ ਸਪਲਾਈ ਬਾਰੇ ਜਾਣਕਾਰੀ ਹਾਸਲ ਕਰਨ ‘ਚ ਜੁਟ ਗਈ ਹੈ।

ਇਹ ਵੀ ਪੜ੍ਹੋ : CM ਮਾਨ ਨੇ ਸਿਹਤ ਵਿਭਾਗ ‘ਚ ਨਵੇਂ ਭਰਤੀ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁਲਜ਼ਮ ਮਾਰੂਤੀ ਸਵਿਫਟ ਕਾਰ ਵਿੱਚ ਸਫ਼ਰ ਕਰ ਰਹੇ ਸਨ। ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਈਵੇਅ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਨਸ਼ਾ ਤਸਕਰਾਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਲੜੂ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।