ਹੈਰੋਇਨ ਦੀ ਤਸਕਰੀ ਕਰਨ ਵਾਲੀ ਪੁਲਿਸ ਮੁਲਾਜ਼ਮ ਗ੍ਰਿਫਤਾਰ

0
18

ਬਠਿੰਡਾ, 3 ਅਪ੍ਰੈਲ 2025: ਬਠਿੰਡਾ ਪੁਲਿਸ ਨੇ ਬੀਤੀ ਦੇਰ ਸ਼ਾਮ ਇੱਕ ਮਹਿਲਾ ਪੁਲਿਸ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਹੀ ਸੀ। ਬਠਿੰਡਾ ਪੁਲਿਸ ਭਾਵੇਂ ਨਸ਼ਾ ਤਸਕਰਾਂ ਨੂੰ ਫ਼ੜਨ ਦੇ ਦਾਵੇ ਕਰ ਰਹੀ ਹੈ ਪਰ ਆਪਣੇ ਹੀ ਸਾਥੀ ਕਰਮਚਾਰੀ ਦੇ ਇਸ ਤਰਾਂ ਦੇ ਮਾਮਲੇ ਵਿੱਚ ਸ਼ਾਮਿਲ ਹੋਣ ਨੇ ਖ਼ਾਕੀ ਵਰਦੀ ਨੂੰ ਦਾਗਦਾਰ ਕਰ ਦਿੱਤਾ ਹੈ। ਬਠਿੰਡਾ ਪੁਲਿਸ ਨੇ ਇੱਥੇ ਤਾਇਨਾਤ ਇੱਕ ਸੀਨੀਅਰ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਉਸਦੀ ਡਿਊਟੀ ਮਾਨਸਾ ਵਿੱਚ ਸੀ, ਪਰ ਉਹ ਬਠਿੰਡਾ ਪੁਲਿਸ ਲਾਈਨ ਨਾਲ ਜੁੜੀ ਹੋਈ ਸੀ। ਮੁਲਜ਼ਮ ਔਰਤ ਖ਼ਿਲਾਫ਼ ਨਹਿਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦੇ ਵੇਰਵੇ ਕਰਨਗੇ ਜਨਤਕ: ਜਾਣਕਾਰੀ ਵੈੱਬਸਾਈਟ ‘ਤੇ ਕੀਤੀ ਜਾਵੇਗੀ ਅਪਲੋਡ

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ-1 ਹਰਬੰਸ ਸਿੰਘ ਨੇ ਦੱਸਿਆ ਕਿ ਵਰਧਮਾਨ ਪੁਲਿਸ ਸਟੇਸ਼ਨ ਦੇ ਇੰਚਾਰਜ ਏਐਸਆਈ ਮਨਜੀਤ ਸਿੰਘ ਅਤੇ ਐਂਟੀ ਨਾਰਕੋਟਿਕਸ ਬਿਊਰੋ ਦੀ ਟੀਮ ਨੇ ਸਾਂਝੇ ਆਪ੍ਰੇਸ਼ਨ ਤਹਿਤ ਬਾਦਲ ਰੋਡ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ, ਪੁਲਿਸ ਟੀਮ ਨੇ ਲਾਡਲੀ ਚੌਕ ਤੋਂ ਆ ਰਹੇ ਇੱਕ ਕਾਲੇ ਥਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਪੁਲਿਸ ਚੈੱਕ ਪੋਸਟ ਦੇ ਨੇੜੇ ਰੁਕੀ ਅਤੇ ਇੱਕ ਔਰਤ ਉਸ ਵਿੱਚੋਂ ਉਤਰ ਕੇ ਭੱਜਣ ਲੱਗੀ। ਚੈੱਕ ਪੋਸਟ ‘ਤੇ ਮੌਜੂਦ ਲੇਡੀ ਕਾਂਸਟੇਬਲ ਅਤੇ ਹੋਰ ਟੀਮ ਨੇ ਉਸਨੂੰ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਗੇਅਰ ਦੇ ਕੋਲ ਇੱਕ ਡੱਬੇ ਵਿੱਚੋਂ ਮਿਲੇ ਪੋਲੀਥੀਨ ਬੈਗ ਵਿੱਚੋਂ ਹੈਰੋਇਨ ਬਰਾਮਦ ਹੋਈ। ਜਦੋਂ ਤੋਲਿਆ ਗਿਆ ਤਾਂ ਇਸਦਾ ਭਾਰ 17.71 ਗ੍ਰਾਮ ਸੀ। ਪੁੱਛਗਿੱਛ ਕਰਨ ‘ਤੇ ਉਕਤ ਔਰਤ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ, ਜੋ ਕਿ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਹੈ। ਜਾਂਚ ਦੌਰਾਨ, ਉਸਨੇ ਕਬੂਲ ਕੀਤਾ ਕਿ ਉਹ ਪੰਜਾਬ ਪੁਲਿਸ ਵਿੱਚ ਇੱਕ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਸੀ। ਇਨ੍ਹੀਂ ਦਿਨੀਂ ਉਹ ਮਾਨਸਾ ਵਿੱਚ ਤਾਇਨਾਤ ਹੈ, ਪਰ ਹੁਣ ਉਹ ਬਠਿੰਡਾ ਪੁਲਿਸ ਲਾਈਨ ਨਾਲ ਅਟੈਚ ਹੈ। ਮਹਿਲਾ ਕਾਂਸਟੇਬਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਮਨਦੀਪ ਕੌਰ ਬਠਿੰਡਾ ਵਿੱਚ ਤਾਇਨਾਤ ਸੀ। ਉਹ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੀ ਸੀ, ਪਰ ਵਰਦੀ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੀ ਅਮਨਦੀਪ ਹਮੇਸ਼ਾ ਪੁਲਿਸ ਦੀ ਪਹੁੰਚ ਤੋਂ ਬਾਹਰ ਰਹੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਈ ਦਿਨਾਂ ਤੋਂ ਔਰਤ ਅਮਨਦੀਪ ਕੌਰ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੀ ਸੀ। ਇਸ ਤਹਿਤ ਬਠਿੰਡਾ ਪੁਲਿਸ ਨੇ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਬਾਦਲ ਰੋਡ ‘ਤੇ ਨਾਕਾ ਲਾਇਆ ਸੀ ਜਿੱਥੇ ਉਸ ਨੂੰ ਪੁਲਿਸ ਨੇ ਰੰਗੇ ਹੱਥੀ ਫੜ ਲਿਆ । ਪੁਲਿਸ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਮਹਿਲਾ ਕਾਂਸਟੇਬਲ ਨੂੰ ਨਸ਼ੀਲੇ ਪਦਾਰਥ ਕਿੱਥੋਂ ਮਿਲੇ ਅਤੇ ਉਸਨੇ ਉਨ੍ਹਾਂ ਨੂੰ ਕਿੱਥੇ ਵੇਚਿਆ? ਪੁਲਿਸ ਉਸਦਾ ਡੋਪ ਟੈਸਟ ਵੀ ਕਰਵਾਏਗੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਸਬੰਧਿਤ ਹੈਡ ਕਾਂਸਟੇਬਲ ਚਿੱਟੇ ਦੀ ਵਰਤੋਂ ਵੀ ਕਰਦੀ ਹੈ।

LEAVE A REPLY

Please enter your comment!
Please enter your name here