Wednesday, September 28, 2022
spot_img

Post Matric Scholarship ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੇ ਰੋਕੇ ਜਾਣਗੇ ਰੋਲ

ਸੰਬੰਧਿਤ

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

Share

ਬਠਿੰਡਾ : ਪੰਜਾਬ ਸਰਕਾਰ ਵੱਲੋਂ ਕਈ ਸਾਲਾਂ ਤੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੀ ਸਹਾਇਤਾ ,ਜੋ ਕਿ ਸਕਾਲਰਸ਼ਿਪ ਦੀ ਰਕਮ ਦੇ ਰੂਪ ‘ਚ ਦਿੱਤੀ ਜਾਂਦੀ ਹੈ।ਉਹ ਸਰਕਾਰ ਵੱਲੋਂ ਅਦਾ ਨਹੀਂ ਕੀਤੀ ਗਈ। ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅਦਾਇਗੀ ਨਾ ਹੋਣ ਕਾਰਨ ਅਨੁਸੂਚਿਤ ਜਾਤੀਆਂ ਦੇ ਵਿਦਿਆਰਥਿਆਂ ਦਾ ਭਵਿੱਖ ਮੁਸ਼ਕਲ ਵਿੱਚ ਪੈ ਸਕਦਾ ਹੈ। ਜੈਕ ਨੇ ਇਨ੍ਹਾਂ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦਾ ਫੈਸਲਾ ਲਿਆ ਹੈ।

ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਸ (ਜੈਕ) ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ਅਤੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਜੈਕ ਨੇ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਰੋਲ ਨੰਬਰ ਨੂੰ ਰੋਕਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ 2017-18, 2018-19, ਅਤੇ 2019- 20 ਵਿੱਚ ਪੜ੍ਹਾਈ ਕੀਤੀ ਹੈ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਕਮ ਅਦਾ ਨਹੀਂ ਕੀਤੀ।

ਇਹ ਫੈਸਲਾ ਜ਼ੂਮ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਜਿਸ ਵਿੱਚ 1600 ਅਨਏਡਿਡ ਕਾਲਜਾਂ ਦੇ ਸਮੂਹ ਵਾਲੀਆਂ 13 ਐਸੋਸੀਏਸ਼ਨਾਂ ਨੇ ਭਾਗ ਲਿਆ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 2017 ਤੋਂ 2020 ਤੱਕ ਦੇ ਸਾਲਾਂ ਦੀ ਲਗਭਗ 1850 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਕਮ ਦੀ ਅਦਾਇਗੀ ਨਹੀਂ ਕੀਤੀ ਗਈ, ਜਦਕਿ ਕਾਲਜਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 2021 ਦੀ ਰਕਮ ਵੀ ਅਦਾ ਨਹੀਂ ਕੀਤੀ ਗਈ। ਅਜਿਹੇ ਲਗਭਗ 2 ਲੱਖ ਵਿਦਿਆਰਥੀਆਂ ਨੂੰ ਤਿੰਨ-ਚਾਰ ਸਾਲਾਂ ਤੋਂ ਉਹ ਬਿਨਾਂ ਫੀਸ ਦੇ ਪੜ੍ਹਾ ਰਹੇ ਹਨ ਤੇ ਹੁਣ ਅਜਿਹਾ ਅੱਗੇ ਜਾਰੀ ਨਹੀਂ ਰੱਖ ਸਕਦੇ।

ਜੈਕ ਦੇ ਚੇਅਰਮੈਨ ਤੇ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿੱਚ ਵਿਦਿਆਰਥੀਆਂ ਦਾ ਜੇਕਰ ਭਵਿੱਖ ਖਰਾਬ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

 

spot_img