- ਪ੍ਰਵੇਸ਼ ਵਰਮਾ ਨੂੰ ਮਿਲਿਆ ਆਹ ਵਿਭਾਗ, ਸਹੁੰ ਚੁੱਕਣ ਤੋਂ 4 ਘੰਟੇ ਬਾਅਦ ਵਿਭਾਗਾਂ ਦੀ ਹੋਈ ਵੰਡ
ਦਿੱਲੀ ਵਿੱਚ ਭਾਜਪਾ ਸਰਕਾਰ ਦੇ ਸਹੁੰ ਚੁੱਕਣ ਤੋਂ ਸਿਰਫ਼ 4 ਘੰਟੇ ਬਾਅਦ ਹੀ ਮੰਤਰੀਆਂ ਵਿੱਚ ਵਿਭਾਗ ਵੰਡ ਦਿੱਤੇ ਗਏ। ਸੂਤਰਾਂ ਅਨੁਸਾਰ ਮੁੱਖ ਮੰਤਰੀ ਰੇਖਾ ਗੁਪਤਾ ਨੇ ਗ੍ਰਹਿ ਅਤੇ ਵਿੱਤ ਮੰਤਰਾਲੇ ਆਪਣੇ ਕੋਲ ਰੱਖੇ ਹਨ।
ਪਰਵੇਸ਼ ਵਰਮਾ ਨੂੰ ਉਪ ਮੁੱਖ ਮੰਤਰੀ ਬਣਾਇਆ
ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪਰਵੇਸ਼ ਵਰਮਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਸਿੱਖਿਆ, ਆਵਾਜਾਈ ਅਤੇ ਲੋਕ ਨਿਰਮਾਣ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਵੇਸ਼ ਮੁੱਖ ਮੰਤਰੀ ਦੀ ਦੌੜ ਵਿੱਚ ਸਭ ਤੋਂ ਅੱਗੇ ਸੀ।
ਵਿਜੇਂਦਰ ਗੁਪਤਾ ਨੂੰ ਵਿਧਾਨ ਸਭਾ ਸਪੀਕਰ ਬਣਾਇਆ
ਸੂਤਰਾਂ ਅਨੁਸਾਰ ਨਵੀਂ ਸਰਕਾਰ ਵਿੱਚ, ਰੋਹਿਣੀ ਤੋਂ ਚੌਥੀ ਵਾਰ ਜਿੱਤਣ ਵਾਲੇ ਸੀਨੀਅਰ ਭਾਜਪਾ ਨੇਤਾ ਵਿਜੇਂਦਰ ਗੁਪਤਾ ਨੂੰ ਵਿਧਾਨ ਸਭਾ ਸਪੀਕਰ ਬਣਾਇਆ ਜਾ ਸਕਦਾ ਹੈ ਅਤੇ ਮੁਸਤਫਾਬਾਦ ਤੋਂ ਵਿਧਾਇਕ ਮੋਹਨ ਸਿੰਘ ਬਿਸ਼ਟ ਨੂੰ ਡਿਪਟੀ ਸਪੀਕਰ ਬਣਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਵਿਭਾਗਾਂ ਦੀ ਵੰਡ ਬਾਰੇ ਅਧਿਕਾਰਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਸੰਭਵ ਹੈ ਕਿ ਨਵੀਂ ਸਰਕਾਰ ਇਸ ਬਾਰੇ ਇੱਕ ਜਾਂ ਦੋ ਦਿਨਾਂ ਵਿੱਚ ਫੈਸਲਾ ਲੈ ਸਕਦੀ ਹੈ।