ਘੱਲੂਘਾਰਾ ਦਿਵਸ: ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੜਗੱਜ ਵਲੋਂ ਅਰਦਾਸ

0
34

ਅੰਮ੍ਰਿਤਸਰ, 6 ਜੂਨ 2025 – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਸਨ।

ਵਿਵਾਦ ਤੋਂ ਬਚਣ ਲਈ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਦੇ ਵਿਚਕਾਰ ਕੌਮ ਨੂੰ ਸੰਦੇਸ਼ ਦਿੱਤਾ। ਹਾਲਾਂਕਿ ਇਹ ਸੰਦੇਸ਼ ਅਰਦਾਸ ਤੋਂ ਬਾਅਦ ਦਿੱਤਾ ਗਿਆ ਹੈ।

ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘੱਲੂਘਾਰਾ ਸਮਾਗਮ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਸਿੱਖ ਜਥੇਬੰਦੀਆਂ ਨੂੰ ਸਿੱਖ ਪੰਥ ਦੇ ਸਨਮੁਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਇਕ ਜੁੱਟ ਹੋ ਕੇ ਚੱਲਣ ਦੀ ਲੋੜ ਹੈ।

ਉਨ੍ਹਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂ ਘਾਰਾ ਸਮਾਗਮ ਅਮਨ ਅਮਾਨ ਨਾਲ ਨੇਪਰੇ ਚੜਨ ’ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਕੁਝ ਸਿੱਖ ਜਥੇਬੰਦੀਆਂ ਵਲੋਂ ਉਹਨਾਂ ਦੀ ਨਿਯੁਕਤੀ ਅਤੇ ਸੇਵਾ ਸੰਭਾਲ ਦੀ ਵਿਧੀ ’ਤੇ ਇਤਰਾਜ ਜਤਾਏ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀਆਂ ਸਿੱਖ ਜਥੇਬੰਦੀਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕ ਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੈਂ ਘੱਲੂਘਾਰਾ ਮੌਕੇ ਆਪਣਾ ਸੰਦੇਸ਼ ਅਰਦਾਸ ਦੇ ਵਿਚ ਹੀ ਸ਼ਾਮਿਲ ਕਰ ਦਿੱਤੀ ਸੀ।

LEAVE A REPLY

Please enter your comment!
Please enter your name here