ਪੰਜਾਬ ਦੇ ਸਕੂਲਾਂ ‘ਚ ਹੋਵੇਗੀ NEET-JEE Mains ਦੀ ਤਿਆਰੀ || Punjab News

0
7

ਪੰਜਾਬ ਦੇ ਸਕੂਲਾਂ ‘ਚ ਹੋਵੇਗੀ NEET-JEE Mains ਦੀ ਤਿਆਰੀ

ਚੰਡੀਗੜ੍ਹ : ਸਰਕਾਰ ਵੱਲੋਂ ਸਮੇ ਸਮੇ ‘ਤੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲਾਂ ਵਿੱਚ ਇਸ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਸਾਫਟਵੇਅਰ ਤਿਆਰ ਕੀਤਾ ਹੈ।

ਇਹ ਵੀ ਪੜੋ: ਗੌਤਮ ਅਡਾਨੀ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਲੱਗੇ ਇਲਜ਼ਾਮ, ਜਾਣੋ ਪੂਰਾ ਮਾਮਲਾ

ਇਹ ਸਕੀਮ ਸਿੱਖਿਆ ਮੰਤਰਾਲੇ ਸਕੂਲ ਸਿੱਖਿਆ ਅਤੇ ਸਾਖਰਤਾ ਸਾਹਿਤ ਐਪ ਨਾਲ ਜੁੜੀ ਹੋਈ ਹੈ। NEET ਪ੍ਰੀਖਿਆ ਲਈ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ ਅਤੇ ਗਣਿਤ ਦੀਆਂ ਕਲਾਸਾਂ 20 ਨਵੰਬਰ ਤੋਂ ਸ਼ਾਮ 4.30 ਵਜੇ ਤੋਂ ਸ਼ਾਮ 6.30 ਵਜੇ ਤੱਕ ਹੋਣਗੀਆਂ। ਦੱਸ ਦੇਈਏ ਕਿ 11 ਨਵੰਬਰ ਤੋਂ ਸਕੂਲ ਸਮੇਂ ਦੁਪਹਿਰ 1.15 ਤੋਂ 3.20 ਤੱਕ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਮੈਥਸ ਦਾ ਪੀਰੀਅਡ ਹੋ ਰਿਹਾ ਹੈ।

ਬੱਚਿਆਂ ਲਈ ਬਣਾਏ ਗਏ ਡਿਜੀਟਲ ਕਲਾਸਰੂਮ

ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਅਤੇ NEET ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ ਚਾਰ ਮਹੀਨੇ ਦਾ ਹੋਵੇਗਾ। ਇਸ ਵਿੱਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਅਤੇ ਮੈਥ ਸਮੇਤ ਸਾਰੇ ਵਿਸ਼ਿਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਕੋਚਿੰਗ ਲਈ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕਲਾਸਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਸਕੀਮ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here