ਪਟਿਆਲਾ, 30 ਅਕਤੂਬਰ 2025 : ਪਟਿਆਲਾ ਦੇ ਏ. ਡੀ. ਸੀ. (ਦਿਹਾਤੀ) (ਵਿਕਾਸ) ਦਨਮਜੀਤ ਸਿੰਘ ਮਾਨ (A. D. C. (Rural) (Development) Danamjit Singh Mann) ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ 4 ਨਵੰਬਰ ਨੂੰ ਪਟਿਆਲਾ ਦੇ ਪੋਲੋ ਗਰਾਂਊਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Day) ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ ।
ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਹੁੰਮ-ਹੁਮਾ ਕੇ ਪੁੱਜਣ ਦੀ ਅਪੀਲ
ਏ. ਡੀ. ਸੀ. ਮਾਨ ਨੇ ਅੱਜ ਸ਼ਾਮ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਬੈਠਕ ਕੀਤੀ । ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਪਟਿਆਲਾ ਜ਼ਿਲ੍ਹੇ ਤੋਂ ਸ਼ਰਧਾਲੂ ਪੁੱਜਣ ਦੀ ਉਮੀਦ ਹੈ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ।
ਨਵੰਬਰ ਮਹੀਨੇ 4 ਤਰੀਕ ਤੋਂ ਬਾਅਦ ਲਗਾਤਾਰ ਸਮਾਗਮ ਕਰਵਾਏ ਜਾਣਗੇ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ-ਰੇਖ ਹੇਠ ਨਵੰਬਰ ਮਹੀਨੇ 4 ਤਰੀਕ ਤੋਂ ਬਾਅਦ ਲਗਾਤਾਰ ਸਮਾਗਮ ਕਰਵਾਏ ਜਾਣਗੇ । ਏ. ਡੀ. ਸੀ. ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ । ਇਸ ਮੌਕੇ ਐਸ. ਪੀਜ. ਪਲਵਿੰਦਰ ਸਿੰਘ ਚੀਮਾ ਤੇ ਐਚ. ਐਸ. ਮਾਨ, ਐਸ. ਡੀ. ਐਮ. ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।
Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ









