ਪਟਿਆਲਾ, 9 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੌੜੀ ਬਹੁਤ ਆਰਥਿਕ ਸਹਾਇਤਾ ਵੀ ਦਿਤੀ ਜਾਂਦੀ ਹੈ ਪਰ ਇਸ ਤਰੀਕੇ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋ ਸਕੇਗਾ।
ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਰੱਖਣਗੇ ਜਾਰੀ
ਪ੍ਰੋ. ਬਡੂੰਗਰ (Prof. Badungar) ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਐਮ. ਐਸ. ਪੀ. ਦੀ ਕਨੂੰਨੀ ਗਰੰਟੀ (Legal guarantee of M. S. P.) ਅਤੇ ਝੋਨੇ, ਕਣਕ ਦੇ ਬਦਲ ਵਜੋਂ ਮੱਕੀ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹ ਕਰਕੇ ਉਨ੍ਹਾਂ ਦੀ ਪੂਰੀ ਕੀਮਤ ਅਤੇ ਵਧੀਆ ਮੰਡੀਕਰਨ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ ।
ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ
ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਦੇਸ ਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਪੂਰੀਆਂ ਕਰਕੇ ਉਹਨਾਂ ਨੂੰ ਸੰਘਰਸ਼ ਦੇ ਰਾਹ ਤੋਂ ਮੋੜ ਕੇ ਕਿਸਾਨੀ ਲਈ ਪ੍ਰੇਰਿਤ ਕਰਨ । ਪਹਿਲਾਂ ਕਿਸਾਨਾਂ ਵੱਲੋਂ ਚਲਾਏ ਗਏ ਲੰਬੇ ਸੰਘਰਸ਼ ਦੌਰਾਨ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਗਵਾਈਆਂ ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ ।
Read More : ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਵੇ : ਪ੍ਰੋ. ਬਡੂੰਗਰ