ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਕੈਨੇਡਾ, G7 ਸੰਮੇਲਨ ‘ਚ ਲੈਣਗੇ ਹਿੱਸਾ

0
58

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਪਹੁੰਚ ਗਏ ਹਨ। ਉਹ ਇੱਥੇ ਕਈ ਵਿਸ਼ਵ ਨੇਤਾਵਾਂ ਨੂੰ ਮਿਲਣਗੇ। ਉਹ ਜੀ-7 ਦੀ 51ਵੀਂ ਮੀਟਿੰਗ ਵਿੱਚ ਹਿੱਸਾ ਲੈਣਗੇ ਅਤੇ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਜੀ-7 ਮੀਟਿੰਗ ਦੌਰਾਨ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਕੁਝ ਸਮਝੌਤੇ ਹੋਏ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਉਹ ਇੱਕ ਵਪਾਰਕ ਸਮਝੌਤੇ ‘ਤੇ ਦਸਤਖਤ ਕਰ ਰਹੇ ਹਨ ਜੋ ਦੋਵਾਂ ਦੇਸ਼ਾਂ ਦੇ ਸਾਮਾਨਾਂ ‘ਤੇ ਟੈਰਿਫ ਘਟਾਏਗਾ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੀ ਆਪਣੀ ਫੇਰੀ ਪੂਰੀ ਕਰਨ ਤੋਂ ਬਾਅਦ ਸੋਮਵਾਰ ਨੂੰ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ, ਉਨ੍ਹਾਂ ਨੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਵਿਆਪਕ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਸਾਈਪ੍ਰਸ, ਕੈਨੇਡਾ ਅਤੇ ਕਰੋਸ਼ੀਆ ਦੇ ਚਾਰ ਦਿਨਾਂ ਦੌਰੇ ‘ਤੇ ਹਨ।

ਮੋਦੀ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ, ‘ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮੈਕਾਰੀਓਸ III’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕਾਰੋਬਾਰੀ ਆਗੂਆਂ ਨਾਲ ਇੱਕ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲਿਆ, ਜਿਸ ਵਿੱਚ ਸਾਈਪ੍ਰਸ ਦੇ ਰਾਸ਼ਟਰਪਤੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here