ਪ੍ਰਧਾਨ ਮੰਤਰੀ ਹੜ੍ਹ ਪੀੜਤ ਰਾਜਾਂ ਦੀ ਮਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

0
22
Punjab Medical Education and Research Minister

ਪਟਿਆਲਾ, 29 ਅਗਸਤ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ (Punjab Medical Education and Research Minister) ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਹੜ੍ਹ ਪੀੜਤ ਰਾਜਾਂ ਦੀ ਮਦਦ ਕਰਨ ਲਈ ਖੁੱਲ੍ਹ ਕੇ ਅੱਗੇ ਆਵੇ । ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ (Flood-affected districts) ਨੂੰ ਰਾਸ਼ਨ ਅਤੇ ਚਾਰੇ ਦੇ ਟਰੱਕ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਏ. ਡੀ. ਸੀ. ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜ ਹੜ੍ਹਾਂ ਦੀ ਮਾਰ ਹੇਠ ਹਨ ਤੇ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਆਪਦਾ ਮੌਕੇ ਆਪਣਾ ਹੱਥ ਰਾਜਾਂ ਵੱਲ ਵਧਾਉਂਦੇ ਹੋਏ ਤੁਰੰਤ ਰਾਹਤ ਪੈਕੇਜ ਜਾਰੀ ਕਰਨ ਸਮੇਤ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਕੇ ਲੋਕਾਂ ਦੀ ਇਸ ਮੁਸ਼ਕਲ ਦੀ ਘੜੀ ‘ਚ ਉਨ੍ਹਾਂ ਨੂੰ ਸਹਾਰਾ ਦੇਣ ਆਉਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਐਨ. ਆਰ. ਆਈਜ਼. ਨੇ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ, ਜੋ ਸ਼ਲਾਘਾਯੋਗ ਕਦਮ ਹੈ ।

ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜ ਰਹੀ ਹੈ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਮੁੱਚੀ ਮਸ਼ੀਨਰੀ (The entire machinery of the Punjab government) ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਰੇ ਮੰਤਰੀ ਫ਼ੀਲਡ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਆਪਦਾ ਮੌਕੇ ਸਿਹਤ ਵਿਭਾਗ ਦੀ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਮੈਡੀਕਲ ਸੇਵਾਵਾਂ ਉਪਲਬੱਧ ਕਰਵਾਈਆਂ ਜਾ ਸਕਣ ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ, 174 ਐਬੂਲੈਂਸਾਂ ਕੰਮ ਕਰ ਰਹੀਆਂ ਹਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਦਵਾਈਆਂ ਤੇ ਹੋਰ ਮੈਡੀਕਲ ਉਪਕਰਣ ਪੂਰੀ ਮਾਤਰਾ ਵਿੱਚ ਮੌਜੂਦ ਹਨ ਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ 450 ਤੋਂ ਵੱਧ ਐਮਰਜੈਂਸੀ ਰਿਸਪਾਂਸ ਟੀਮਾਂ, 323 ਮੈਡੀਕਲ ਟੀਮਾਂ, 174 ਐਬੂਲੈਂਸਾਂ ਕੰਮ ਕਰ ਰਹੀਆਂ ਹਨ । ਇਸ ਤੋਂ ਇਲਾਵਾ ਪਾਣੀ, ਰਾਸ਼ਨ ਤੇ ਪਸ਼ੂਆਂ ਲਈ ਚਾਰੇ ਦੀ ਜ਼ਰੂਰਤ ਹੈ ਜੋ ਮੁਹੱਈਆਂ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿਚੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਪਸੂਆਂ ਲਈ ਚਾਰਾ ਭੇਜਿਆਂ ਜਾ ਰਿਹਾ ਹੈ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

LEAVE A REPLY

Please enter your comment!
Please enter your name here