Priyanka Gandhi ਨੂੰ ਹਿਰਾਸਤ ‘ਚ ਲੈਣ ‘ਤੇ ਸੁਨੀਲ ਜਾਖੜ ਨੇ ਕੀਤਾ ਟਵੀਟ, BJP ਦੇ ਅੰਤ ਦੀ ਹੋ ਗਈ ਹੈ ਸ਼ੁਰੂਆਤ

0
53

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਦਰਅਸਲ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਜੋ ਲਖੀਮਪੁਰ  ਖੀਰੀ ਜਾ ਰਹੀ ਸੀ। ਪੁਲਿਸ ਨੇ ਸੋਮਵਾਰ ਸਵੇਰੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ ਪ੍ਰਿਯੰਕਾ ਗਾਂਧੀ ਅਤੇ ਪੁਲਿਸ ਵਿਚਕਾਰ ਲੰਬੀ ਬਹਿਸ ਹੋਈ। ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਿਯੰਕਾ ਗਾਂਧੀ ਦੀ ਨਜ਼ਰਬੰਦੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਇੰਦਰਾ ਗਾਂਧੀ ਨੂੰ 3 ਅਕਤੂਬਰ 1977 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਭਾਜਪਾ ਦੀ ਬਰਬਾਦੀ ਸਾਬਤ ਹੋਈ। ਹੁਣ  ਪ੍ਰਿਯੰਕਾ ਗਾਂਧੀ ਦੀ ਗ੍ਰਿਫਤਾਰੀ 3 ਅਕਤੂਬਰ, 2021 ਨੂੰ ਹੋਈ ਹੈ, ਜੋ ਕਿ ਭਾਜਪਾ ਦੇ ਅੰਤ ਦੀ ਸ਼ੁਰੂਆਤ ਹੈ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਹਿੰਸਾ ਤੋਂ ਬਾਅਦ ਪੂਰਾ ਯੂਪੀ ਇੱਕ ਰਾਜਨੀਤਿਕ ਅਖਾੜਾ ਬਣਿਆ ਹੋਇਆ ਹੈ

 

LEAVE A REPLY

Please enter your comment!
Please enter your name here