ਸਕੂਲ ਵਿਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਤੇ ਲਗਾਇਆ ਝੰਡਾ

0
30
Khalistan

ਜਲੰਧਰ, 7 ਅਗਸਤ 2026 : ਪਿੰਡ ਕੋਟਲਾ ਹੀਰਾ (Village Kotla Hira) ਦੇ ਸਰਕਾਰੀ ਸਕੂਲ ਵਿਚ ਜਿਥੇ ਖਾਲਿਸਤਾਨ ਦੇ ਨਾਅਰੇ ਲਿਖੇ ਹਨ ਉਥੇ ਪ੍ਰਿੰਸੀਪਲ ਦੇ ਕਮਰੇ ਵਿਚ ਖਾਲਿਸਤਾਨ ਦਾ ਝੰਡਾ (flag of Khalistan) ਵੀ ਲਗਾਇਆ ਗਿਆ ਹੈ ।

ਖਾਲਿਸਤਾਨ ਪੱਖੀ ਨਾਅਰੇ ਤੇ ਝੰਡਾ ਲਗਾਉਣ ‘ਤੇ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਸਰਗਰਮ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਨਾਲ ਲੱਗਦੇ ਜਿਸ ਪਿੰਡ ਕੋਟਲਾ ਹੀਰਾ ਦੇ ਇਕ ਸਰਕਾਰੀ ਸਕੂਲ (Government school) ਵਿਚ ਜੋ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ ਤੇ ਨਾਲ ਹੀ ਜੋ ਪ੍ਰਿੰਸੀਪਲ ਦੇ ਕਮਰੇ ਵਿਚ ਖਾਲਿਸਤਾਨ ਦਾ ਝੰਡਾ ਲਗਾਇਆ ਗਿਆ ਹੈ ਵਾਲੀ ਘਟਨਾ ਦਾ ਪਤਾ ਚਲਦਿਆਂ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ । ਜਿਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ‘ਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ ।

ਪੁਲਸ ਕਰ ਰਹੀ ਹੈ ਅਜਿਹਾ ਕਰਨ ਵਾਲੇ ਦੀ ਜਾਂਚ

ਉਪਰੋਕਤ ਵਾਪਰੇ ਘਟਨਾਕ੍ਰਮ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਜਿਥੇ ਮਾਮਲੇ ਦੀ ਜਾਂਚ (Investigation case) ਸ਼ੁਰੂ ਕਰ ਦਿੱਤੀ ਹੈ, ਉਥੇ ਪੁਲਸ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਸਕੂਲ ਦੇ ਵਿਹੜੇ ਵਿੱਚ ਨਾਅਰੇ ਕਿਸਨੇ ਲਿਖੇ ਅਤੇ ਕਿਸਨੇ ਲਹਿਰਾਏ । ਸਕੂਲ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਅਤੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।

ਕੀ ਦੱਸਿਆ ਡੀ. ਆਈ. ਜੀ. ਨੇ

ਜਲੰਧਰ ਰੇਂਜ ਦੇ ਡੀ. ਆਈ. ਜੀ. (D. I. G.) ਨਵੀਨ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਇਸ ਘਟਨਾ ਵਿੱਚ ਸ਼ਾਮਲ ਪਾਇਆ ਗਿਆ ਉਸ ਖਿ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here