ਬਟਾਲਾ, 19 ਅਪ੍ਰੈਲ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ।
ਗਰਮੀਆਂ ਵਿੱਚ ਘੁੰਗਰਾਲੇ ਵਾਲਾਂ ਦੀ ਦੇਖਭਾਲ ਲਈ ਅਪਣਾਓ ਇਹ ਸੌਖੇ ਤਰੀਕੇ
ਅੱਜ ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਰੰਥ ਗੜ ਵਿਖੇ 15 ਲੱਖ , 86 ਹਜ਼ਾਰ ਰੁਪਏ, ਪੁਰਾਣਾ ਪਿੰਡ ਵਿਖੇ 9 ਲੱਖ 22 ਹਜ਼ਾਰ ਰੁਪਏ, ਮੜੀਆਂਵਾਲ ਵਿਖੇ13 ਲੱਖ 30 ਹਜ਼ਾਰ ਰੁਪਏ, ਬਰਾਂਚ ਨੰਬਰ-1 ਬਟਾਲਾ ਵਿਖੇ 14 ਲੱਖ 20 ਹਜ਼ਾਰ ਰੁਪਏ , ਨਵਾਂ ਪਿੰਡ ਵਿਖੇ 15 ਲੱਖ 32 ਹਜ਼ਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਵਿਖੇ ਲੱਖਾਂ ਰੁਪਏ ਦੇ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ’ ਦੀਆਂ ਤਹਿਤ ਖਾਸ ਯਤਨ ਕੀਤੇ ਗਏ ਹਨ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਤੋਂ ਸਖਤ ਮਿਹਨਤ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ।