ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ 3 ਦਿਨਾਂ ਲਈ ਠੱਪ ਰਹੇਗੀ। ਪੀਆਰਟੀਸੀ ਅਤੇ ਪਨਬਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਐਲਾਨ ਕੀਤਾ ਹੈ। ਇਹ ਹੜਤਾਲ 9, 10 ਅਤੇ 11 ਜੁਲਾਈ ਨੂੰ ਹੋਵੇਗੀ।
ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼
ਇਸ ਦਿਨ ਸਾਰੇ ਕਰਮਚਾਰੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ। ਦੱਸ ਦੇਈਏ ਕਿ ਕਰਮਚਾਰੀਆਂ ਦੀ ਮੁੱਖ ਮੰਗ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਹੈ। ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਨੇ ਇਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ। ਪਰ ਇੱਕ ਮਹੀਨਾ ਬੀਤ ਜਾਣ ‘ਤੇ ਵੀ ਮਾਮਲਾ ਅਣਸੁਲਝਿਆ ਹੋਇਆ ਹੈ।