
ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਦਾ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਖਤਮ ਹੋਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਨਵੰਬਰ ਵਿੱਚ ਹੋਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਇਮਰੀ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਦਾ ਮੁਲੰਕਣ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਘਾਟਾਂ- ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਤਿਆਰੀ ਕਰਵਾਈ ਜਾ ਸਕੇ।
ਇਸ ਲਈ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬੀ, ਅੰਗਰੇਜ਼ੀ, ਗਣਿਤ ਅਤੇ ਸਵਾਗਤ ਜਿੰਦਗੀ/ਜੀ. ਕੇ. ਦੇ ਪੇਪਰ ਲਏ ਜਾਣਗੇ। ਇਸ ਤੋਂ ਇਲਾਵਾ ਤੀਸਰੀ, ਚੌਥੀ ਅਤੇ ਪੰਜਵੀਂ ਕਲਾਸ ਦਾ ਵਾਤਾਵਰਣ ਸਿੱਖਿਆ ਦਾ ਇਮਤਿਹਾਨ ਲਿਆ ਜਾਵੇਗਾ ਜਦੋਂ ਕਿ ਚੌਥੀ ਅਤੇ ਪੰਜਵੀਂ ਦਾ ਹਿੰਦੀ ਦਾ ਪੇਪਰ ਵੀ ਹੋਵੇਗਾ।