PSEB ਨੇ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਕੀਤਾ ਰੱਦ, 28 ਫਰਵਰੀ ਨੂੰ ਹੋਈ ਸੀ ਪ੍ਰੀਖਿਆ
ਚੰਡੀਗੜ੍ਹ, 4 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ-2 ਵਿੱਚ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਕਰ ਦਿੱਤਾ ਹੈ। ਇਹ ਪੇਪਰ 28 ਫਰਵਰੀ ਨੂੰ ਹੋਇਆ ਸੀ। ਮਾਸ ਨਕਲ ਅਤੇ ਹੋਰ ਗਲਤੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ PSEB ਨੇ ਇਹ ਫੈਸਲਾ ਲਿਆ ਹੈ।
19 ਫਰਵਰੀ ਤੋਂ ਸ਼ੁਰੂ ਹੋਈਆਂ ਬੋਰਡ ਪ੍ਰੀਖਿਆਵਾਂ
ਦੱਸ ਦਈਏ ਕਿ PSEB ਦੀਆਂ 8ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜਾਬ ਭਰ ਵਿੱਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪ੍ਰੀਖਿਆਵਾਂ ਨੂੰ ਧੋਖਾਧੜੀ ਮੁਕਤ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ, PSEB ਨੇ ਪੰਜਾਬ ਭਰ ਵਿੱਚ 278 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਸੂਬਾ, ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦੀ ਜਾਂਚ ਕਰ ਚੁੱਕੀਆਂ ਹਨ। ਬੋਰਡ ਦੇ ਕੰਟਰੋਲਰ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਇਲਾਵਾ ਹੁਣ ਤੱਕ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਕੋਈ ਹੋਰ ਅਣਉਚਿਤ ਘਟਨਾ ਜਾਂ ਧੋਖਾਧੜੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਪੰਜਾਬ ਪੁਲੀਸ ਵਿੱਚ ਵੱਡਾ ਫੇਰ ਬਦਲ , 43 ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ