ਵਿਦਿਆਰਥੀਆਂ ਦੀ ਉਡੀਕ ਹੋਈ ਖਤਮ! PSEB ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਗਈ ਜਾਰੀ
ਚੰਡੀਗੜ੍ਹ : ਪੰਜਾਬ ਬੋਰਡ ਦੇ ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਨੇ ਪੰਜਾਬ ਬੋਰਡ ਪ੍ਰੀਖਿਆ 2025 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਨੋਟਿਸ ਦੇ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ। ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਹੈ। ਪ੍ਰੀਖਿਆ ਦੀ ਡੇਟਸ਼ੀਟ www.pseb.ac.in ਦੇਖੀ ਜਾ ਸਕਦੀ ਹੈ। ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਦੀ ਤਿਆਰੀ ਲਈ ਕਾਫੀ ਸਮਾਂ ਮਿਲੇਗਾ।
ਪ੍ਰੈਕਟੀਕਲ ਪ੍ਰੀਖਿਆਵਾਂ ਦੀ ਗੱਲ ਕਰੀਏ ਤਾਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਪਹਿਲਾ ਹੀ ਹੋ ਚੁੱਕਾ ਹੈ। ਇਹ ਪ੍ਰੀਖਿਆਵਾਂ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (NSQF) ਵਿਸ਼ਿਆਂ ਲਈ ਹੋਣਗੀਆਂ। ਪੰਜਾਬ ਬੋਰਡ ਅਨੁਸਾਰ ਇਹ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ 2025 ਤੋਂ ਸ਼ੁਰੂ ਹੋਣਗੀਆਂ ਅਤੇ 4 ਫਰਵਰੀ 2025 ਤੱਕ ਚੱਲਣਗੀਆਂ।
ਕਾਂਗਰਸ ਵੱਲੋਂ ਜੀਵਨ ਸੁਰੱਖਿਆ ਯੋਜਨਾ ਦਾ ਐਲਾਨ, ਮਿਲਣਗੀਆਂ ਇਹ ਸਹੂਲਤਾਂ