Punjab : ਅੱਜ ਰਾਤ 12 ਵਜੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ ਕਰਮਚਾਰੀ

0
71

ਪੰਜਾਬ ‘ਚ ਅੱਜ ਰਾਤ 12 ਵਜੇ ਤੋਂ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਦਰਅਸਲ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਪੱਕਾ ਕੀਤੇ ਜਾਣ ਦੀ ਮੰਗ ਨਹੀਂ ਮੰਨੇ ਜਾਣ ‘ਤੇ ਯੂਨੀਅਨਾਂ ਨੇ ਇਹ ਕਦਮ ਚੁੱਕਿਆ ਹੈ। ਯੂਨੀਅਨਾਂ ਨੇ ਆਮ ਜਨਤਾ ਤੋਂ ਅਪੀਲ ਕੀਤੀ ਹੈ ਕਿ ਇਸ ਹੜਤਾਲ ਵਿੱਚ ਸਾਡਾ ਸਮਰਥਨ ਕਰਕੇ ਇਸ ਵਿਭਾਗ ਨੂੰ ਬਚਾਉਣ ਲਈ ਸਾਡੀ ਮਦਦ ਕਰੋ।

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੂੰ ਨਿਰਾਸ਼ ਕੀਤਾ। ਬੈਠਕ ‘ਚ ਉਨ੍ਹਾਂ ਨੂੰ ਪੱਕਾ ਕਰਨ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ ਅਤੇ ਨਹੀਂ ਹੀ ਇਸ ਸੰਬੰਧ ਵਿੱਚ ਕੋਈ ਐਲਾਨ ਕੀਤਾ ਗਿਆ। ਨਾਰਾਜ਼ ਠੇਕਾ ਕਾਮੇ ਹੁਣ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।

LEAVE A REPLY

Please enter your comment!
Please enter your name here