ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣੇ ਸ਼ੁਰੂ, ਕੇਂਦਰ ਸਰਕਾਰ ਨੇ ਜਤਾਇਆ ਸੀ ਇਤਰਾਜ਼

0
81

ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣੇ ਸ਼ੁਰੂ, ਕੇਂਦਰ ਸਰਕਾਰ ਨੇ ਜਤਾਇਆ ਸੀ ਇਤਰਾਜ਼

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਕਲੀਨਿਕ ਅਤੇ 2889 ਸਿਹਤ ਅਤੇ ਤੰਦਰੁਸਤੀ ਕੇਂਦਰ (2403) ਸਬ ਸੈਂਟਰ ਅਤੇ ਸ਼ਹਿਰੀ ਖੇਤਰਾਂ ਵਿੱਚ 266 ਪ੍ਰਾਇਮਰੀ ਹੈਲਥ ਸੈਂਟਰ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕੇਂਦਰਾਂ ਦੇ ਨਾਂ ਬਦਲਣੇ ਸ਼ੁਰੂ ਕਰ ਦਿੱਤੇ ਹਨ।

ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਨਾਵਾਂ ‘ਤੇ ਇਤਰਾਜ਼ ਜਤਾਇਆ ਸੀ। ਜਿਸ ਤੋਂ ਬਾਅਦ ਹੁਣ ਲੁਧਿਆਣਾ ਵਿੱਚ 94 ਵਿੱਚੋਂ 65 ਆਮ ਆਦਮੀ ਕਲੀਨਿਕ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਇਨ੍ਹਾਂ ਕਲੀਨਿਕਾਂ ’ਤੇ ਨਵੇਂ ਬੋਰਡ ਲਾਏ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ ਸੀਐਮ ਭਗਵੰਤ ਸਿੰਘ ਮਾਨ ਦੀ ਫੋਟੋ ਵੀ ਹਟਾ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਕਲੀਨਿਕਾਂ ਤੇ ਐਨਐਚਐਮ ਨੇ ਪੈਸੇ ਲਗਾਏ ਹਨ, ਉਨ੍ਹਾਂ ਦੇ ਨਾਂ ਬਦਲੇ ਜਾਣਗੇ ਪਰ ਜਿਨਾਂ ‘ਤੇ ਰਾਜ ਸਰਕਾਰ ਦੇ ਪੈਸੇ ਨਾਲ ਚੱਲ ਰਹੇ ਕਲੀਨਿਕਾਂ ਦੇ ਨਾਂ ਨਹੀਂ ਬਦਲੇ ਜਾਣਗੇ।

ਰੱਖਿਆ ਮੰਤਰੀ ਰਾਜ ਨਾਥ ਸਿੰਘ ਅਤੇ ਸੈਨਾ ਮੁਖੀਆਂ ਨਾਲ ਦੇਖੀ ‘ਸਕਾਈ ਫੋਰਸ’, ਅਕਸ਼ੇ ਕੁਮਾਰ ਨਾਲ ਤਸਵੀਰਾਂ ਆਈਆਂ ਸਾਹਮਣੇ

LEAVE A REPLY

Please enter your comment!
Please enter your name here