ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 2 ਦਿਨ ਬਾਕੀ ਹਨ। ਪੰਜਾਬ ‘ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਅਟਾਰੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਸ ਸੰਬੰਧੀ ਬਕਾਇਦਾ ਸੂਚਨਾ ਜਾਰੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਇਆ ਸੀ। ਢਿੱਲੋਂ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ, ਪਰੰਤੂ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸਨ, ਜਿਸ ਪਿਛੋਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਉਕਤ ਕਾਰਵਾਈ ਕੀਤੀ।