ਪੰਜਾਬ ਭਾਜਪਾ ਨੂੰ ਲੱਗ ਸਕਦੈ ਵੱਡਾ ਝਟਕਾ! ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਿਲ
ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਭਾਜਪਾ ਵਿਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਵਾਪਸੀ ਕਰ ਸਕਦੇ ਹਨ। ਦੱਸ ਦੇਈਏ ਕਿ ਅਜੇ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।
ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਨਹੀਂ ਮਿਲੀ ਇੱਕ ਵੀ ਸੀਟ
ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ 7 ਸੀਟਾਂ ਹਾਸਲ ਕੀਤੀਆਂ ਜਦੋਂ ਕਿ ਆਮ ਆਦਮੀ ਪਾਰਟੀ 3 ‘ਤੇ ਹੀ ਸਿਮਟ ਕੇ ਰਹਿ ਗਈ ਹੈ। ਭਾਜਪਾ ਨੂੰ ਤਾਂ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਮਿਲੀ | ਇਸ ਸਭ ਦੇ ਵਿਚਕਾਰ ਖਬਰ ਆ ਰਹੀ ਹੈ ਕਿ ਸੁੰਦਰ ਸ਼ਾਮ ਅਰੋੜਾ ਦੁਬਾਰਾ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ |
ਇਹ ਵੀ ਪੜ੍ਹੋ :ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ , ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਕਿ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਮੁੜ ਤੋਂ ਸ਼ਾਮਲ ਹੋ ਸਕਦੇ ਹਨ। ਇਸ ਤਰ੍ਹਾਂ ਇਕ ਪਾਸੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈਤੇ ਕਾਂਗਰਸ 2027 ਚੋਣਾਂ ਦੀਆਂ ਤਿਆਰੀਆਂ ਕਰਦੀ ਦਿਖ ਰਹੀ ਹੈ।