ਚੰਡੀਗੜ੍ਹ, 21 ਮਾਰਚ: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸੰਬੋਧਨ ਨਾਲ ਹੋਵੇਗੀ। ਸੈਸ਼ਨ ਵਿੱਚ ਰਾਜਪਾਲ ਦੇ ਸੰਬੋਧਨ ਤੋਂ ਪਹਿਲਾਂ ਵਿਧਾਨ ਸਭਾ ਵੱਲੋਂ ਮੈਂਬਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੇ ਮੈਂਬਰਾਂ ਨੂੰ ਸਵੇਰੇ 10:50 ਵਜੇ ਤੱਕ ਵਿਧਾਨ ਸਭਾ ਪਹੁੰਚਣਾ ਹੋਵੇਗਾ। ਮੈਂਬਰ ਅਗਲੀਆਂ ਸੀਟਾਂ ਨੂੰ ਛੱਡ ਕੇ ਕਿਤੇ ਵੀ ਬੈਠ ਸਕਦੇ ਹਨ ਕਿਉਂਕਿ ਇਹ ਸੀਟਾਂ ਮੁੱਖ ਮੰਤਰੀ, ਮੰਤਰੀਆਂ ਅਤੇ ਮਹਿਲਾ ਵਿਧਾਇਕਾਂ ਲਈ ਰਾਖਵੀਆਂ ਹਨ।
ਪੰਜਾਬ ਸਰਕਾਰ ਨੇ ਬੁਲਾਈ ਕਿਸਾਨਾਂ ਦੀ ਮੀਟਿੰਗ, SKM ਤੇ ਉਗਰਾਹਾਂ ਧੜੇ ਨੂੰ ਮੀਟਿੰਗ ਲਈ ਸੱਦਾ
ਦੱਸ ਦਈਏ ਕਿ ਸਾਲ 2025-26 ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ ਅਗਲੇ ਦੋ ਦਿਨ ਬਜਟ ‘ਤੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਸੈਸ਼ਨ ਚ ਹੰਗਾਮੇ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਟਾਏ ਗਏ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵੀ ਸਵਾਲ ਉਠਾ ਸਕਦੀਆਂ ਹਨ।