ਚੰਡੀਗੜ੍ਹ, 28 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਰਾਤੋ-ਰਾਤ ਬਦਲੇ ਜਾਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਜੁੜਿਆ ਹੋਇਆ ਹੈ। ਧਰਮ ਅਤੇ ਰਾਜਨੀਤੀ ਨੂੰ ਵੱਖਰਾ ਰੱਖਣਾ ਚਾਹੀਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ, ਜਿੱਥੇ ਹਰ ਸਿੱਖ ਸਿਰ ਝੁਕਾਉਂਦਾ ਹੈ।
ਗੁਆਂਢੀ ਦੇਸ਼ ‘ਚ ਆਇਆ 7.2 ਤੀਬਰਤਾ ਦਾ ਜ਼ਬਰਦਸਤ ਭੂਚਾਲ, ਭਾਰਤ ਦੇ ਕਈ ਸੂਬੇ ਵੀ ਪ੍ਰਭਾਵਿਤ
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਜੋ ਵੀ ਹੋਇਆ, ਰਾਤੋ-ਰਾਤ ਜਥੇਦਾਰ ਸਹਿਬਾਨਾਂ ਨੂੰ ਹਟਾ ਦਿੱਤਾ ਗਿਆ। ਇਹ ਸਭ ਕੁਝ ਸਿਆਸੀ ਦਬਾਅ ਹੇਠ ਹੋਇਆ ਹੈ, ਇਸ ‘ਤੇ ਸਦਨ ‘ਚ ਚਰਚਾ ਹੋਣੀ ਚਾਹੀਦੀ ਹੈ। ਜਥੇਦਾਰਾਂ ਨੂੰ ਹਟਾਉਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਕਮੇਟੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਤਿੰਨਾਂ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨ ਅਤੇ ਨਿਯਮ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਸੰਸਥਾਵਾਂ ਨੂੰ ਕਿਸੇ ਇੱਕ ਵਿਅਕਤੀ ਤੋਂ ਖਤਰਾ ਨਾ ਹੋਵੇ। ਦੱਸ ਦਈਏ ਕਿ ਵਿਧਾਇਕ ਸ਼ੈਰੀ ਕਲਸੀ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਸਦਨ ਚ ਉਠਾਈ।