ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਸ਼ੁਰੂ ਚੁੱਕੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਕਰੀਬ 7 ਲੱਖ ਵੋਟਰ ਪਾਉਣਗੇ ਵੋਟ
ਜ਼ਿਮਨੀ ਚੋਣ ‘ਚ ਸਾਰੀਆਂ ਚਾਰ ਸੀਟਾਂ ‘ਤੇ ਕਰੀਬ 7 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਲਈ 831 ਪੋਲਿੰਗ ਬੂਥ ਬਣਾਏ ਗਏ ਹਨ। ਸਾਰੀਆਂ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 45 ਉਮੀਦਵਾਰ ਮੈਦਾਨ ਵਿੱਚ ਹਨ। ਸੁਰੱਖਿਆ ਲਈ ਚਾਰੇ ਹਲਕਿਆਂ ਵਿੱਚ ਅਰਧ ਸੈਨਿਕ ਬਲਾਂ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ ਬੂਥਾਂ ‘ਤੇ ਲਾਈਵ ਵੈਬ ਕਾਸਟਿੰਗ ਵੀ ਹੋ ਰਹੀ ਹੈ।