ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿੱਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਨਤੀਜੇ 23 ਨਵੰਬਰ ਨੂੰ ਆਉਣਗੇ।
ਇਹ ਵੀ ਪੜੋ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ
ਪੰਜਾਬ ਦੀਆਂ ਸਾਰੀਆਂ ਚਾਰ ਸੀਟਾਂ ‘ਤੇ ਦੁਪਹਿਰ 1 ਵਜੇ ਤੱਕ ਪੰਜਾਬ ਵਿੱਚ 36.46 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਗਿੱਦੜਬਾਹਾ ਵਿੱਚ ਸਭ ਤੋਂ ਵੱਧ 50.09 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 39.4 ਫੀਸਦੀ, ਬਰਨਾਲਾ ਵਿੱਚ 28.1 ਫੀਸਦੀ ਅਤੇ ਚੱਬੇਵਾਲ ਵਿੱਚ 27.95 ਫੀਸਦੀ ਵੋਟਾਂ ਪਈਆਂ।
ਚੱਬੇਵਾਲ ਤੋਂ ‘ਆਪ’ ਉਮੀਦਵਾਰ ਡਾ: ਇਸ਼ਾਂਕ ਕੁਮਾਰ ਨੇ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।