ਪੰਜਾਬ ਕੈਬਨਿਟ ਮੀਟਿੰਗ: ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ

0
70

ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਹੁਣ 50 ਸਾਲ ਤੋਂ ਵੱਧ ਉਮਰ ਦੇ ਲੋਕ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰ ਸਕਣਗੇ। ਇਸ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਦਿੱਲੀ-NCR ‘ਚ ਪ੍ਰਦੂਸ਼ਣ ਵਧਣ ਕਾਰਨ GRAP 1 ਲਾਗੂ, ਪੜ੍ਹੋ ਕਿਹੜੀਆਂ-ਕਿਹੜੀਆਂ ਚੀਜ਼ਾਂ ‘ਤੇ ਪਾਬੰਦੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ। ਦੱਸ ਦਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕਰਵਾਈਆਂ ਜਾਣਗੀਆਂ।

LEAVE A REPLY

Please enter your comment!
Please enter your name here