ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ
ਚੰਡੀਗੜ੍ਹ,13 ਫਰਵਰੀ : ਪੰਜਾਬ ਸਰਕਾਰ ਦੀ ਅੱਜ ਚਾਰ ਮਹੀਨਿਆਂ ਬਾਅਦ ਕੈਬਨਿਟ ਦੀ ਮੀਟਿੰਗ ਹੋਈ। ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ ਕਰੀਬ 3 ਵਜੇ ਤੱਕ ਜਾਰੀ ਰਹੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੀਟਿੰਗ ‘ਚ ਲਏ ਗਏ ਫੈਸਲਾ ਬਾਰੇ ਜਾਣਕਾਰੀ ਸਾਂਝੀ ਕੀਤੀ
ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਹ ਇਜਲਾਸ 24-25 ਫਰਵਰੀ ਨੂੰ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਪੈਂਡਿੰਗ ਬਿੱਲਾਂ ਨੂੰ ਪਾਸ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮੀਟਿੰਗ ‘ਚ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਜਦੋਂਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ’ਤੇ ਭਰਤੀ ਹੋਵੇਗੀ।
ਛੇ ਨਵੀਆਂ ਅਦਾਲਤਾਂ
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਛੇ ਨਵੀਆਂ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਡਾ. ਚੀਮਾ ਨੇ ਦੱਸਿਆ ਕਿ ਜਿਹੜੇ ਲੋਕ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਏ ਹਨ। ਹੁਣ ਉਸ ਮਾਮਲੇ ਵਿੱਚ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਦਾ ਇਕ ਹੋਰ ਜਹਾਜ਼ 15 ਤਰੀਕ ਨੂੰ ਆ ਰਿਹਾ ਹੈ। ਉਹ ਵੀ ਅੰਮ੍ਰਿਤਸਰ ਹੀ ਉਤਰ ਰਿਹਾ ਹੈ। ਤਾਂ ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਇਸ ਜਹਾਜ਼ ਨੂੰ ਗੁਜਰਾਤ ਦੇ ਅਹਿਮਦਾਬਾਦ ਉਤਾਰਿਆ ਜਾਵੇ।
“ਜੇ ਕੱਲ੍ਹ ਮੀਟਿੰਗ ‘ਚ ਨਹੀਂ ਬਣੀ ਗੱਲ ਤਾਂ…” ਸ਼ੰਭੂ ਮੋਰਚੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਰਤਾ ਵੱਡਾ ਐਲਾਨ