ਚੰਡੀਗੜ੍ਹ, 13 ਮਾਰਚ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਮਾਰਚ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਸਵੇਰੇ 11 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਇਸ ਦੌਰਾਨ ਕੁਝ ਹੋਰ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਮੀਡੀਆ ਰਿਪੋਰਟਸ ਮੁਤਾਬਿਕ ਸਰਕਾਰ 18 ਮਾਰਚ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਵਿੱਚ ਹੋਣ ਵਾਲੀ ਰੈਲੀ ਤੋਂ ਬਾਅਦ ਬਜਟ ਸੈਸ਼ਨ ਕਰਵਾਉਣ ਦੀ ਤਿਆਰੀ ‘ਚ ਹੈ। ਸੂਤਰਾਂ ਮੁਤਾਬਕ ਸੈਸ਼ਨ 21 ਤੋਂ 28 ਮਾਰਚ ਤੱਕ ਹੋ ਸਕਦਾ ਹੈ। 24 ਜਾਂ 25 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 3 ਮਾਰਚ ਨੂੰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਹੋਈ ਸੀ।
ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ – ਸਪੀਕਰ ਸੰਧਵਾਂ