ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਦੀ ਨਿਗਰਾਨੀ

0
24
Doctor Rajkumar Chabewal

ਚੰਡੀਗੜ੍ਹ, 1 ਸਤੰਬਰ 2025 : ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਆਪਕ ਰਾਹਤ ਅਤੇ ਮੁੜ-ਵਸੇਬੇ ਦੇ ਕੰਮਾਂ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ । ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਇਹ ਯਕੀਨੀ ਬਣਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਕਿ ਲੋੜੀਂਦੀ ਸਹਾਇਤਾ ਲੋਕਾਂ ਤੱਕ ਪਹੁੰਚ ਸਕੇ ਅਤੇ ਪ੍ਰਸ਼ਾਸਨ ਦੇ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇ ।

ਜ਼ਮੀਨੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਰਕਾਰ ਵੱਲੋਂ ਮਦਦ ਤੇ ਸਹਾਇਤਾ

ਸਰਕਾਰ ਦੇ ਮੁੱਖ ਅਧਿਕਾਰੀਆਂ ਵੱਲੋਂ ਸਰੋਤ ਜੁਟਾਉਂਦਿਆਂ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ (Providing support at the ground level) ਕੀਤੀ ਜਾ ਰਹੀ ਹੈ । ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਸੰਸਦ ਮੈਂਬਰ ਵਜੋਂ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਮਨਜ਼ੂਰ ਕੀਤੇ ਹਨ । ਇਹ ਫੰਡ ਮੁਕੇਰੀਆਂ ਹਲਕੇ ਵਿੱਚ ਧੁੱਸੀ ਬੰਨ੍ਹ ਅਤੇ ਚੱਬੇਵਾਲ ਹਲਕੇ ਵਿੱਚ ਕੁਕਰਾਂ ਡੈਮ ਨੂੰ ਮਜ਼ਬੂਤ ਕਰਨ ਅਤੇ ਮੁਰੰਮਤ ਕਰਨ ਲਈ ਵਰਤਿਆ ਜਾਵੇਗਾ, ਕਿਉਂਕਿ ਇਹ ਦੋਵੇਂ ਹੀ ਹਾਲ ਹੀ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ।

ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘੱਗਰ ਨਦੀ ਦੀ ਸਥਿਤੀ ਦਾ ਜਾਇਜ਼ਾ ਲੈਣ (To assess the condition of the Ghaggar River) ਲਈ ਖਨੌਰੀ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਕਿਹਾ ਕਿ ਪਾਣੀ ਦਾ ਪੱਧਰ ਇਸ ਵੇਲੇ 743.7 ਫੁੱਟ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਕਾਫੀ ਹੇਠਾਂ ਹੈ । ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਕਾਬੂ ਹੇਠ ਹੈ । ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਘੱਗਰ ਨਦੀ ਨੂੰ ਚੌੜਾ ਕਰਨ ‘ਤੇ ਲਈ ਸਟੇਅ ਵਾਪਸ ਲੈਣ ਲਈ ਕਹੇ ਤਾਂ ਜੋ ਪੰਜਾਬ ਸਰਕਾਰ ਨਦੀ ਦੇ ਕਿਨਾਰਿਆਂ ਨੂੰ ਚੌੜਾ ਅਤੇ ਮਜ਼ਬੂਤ ਕਰਕੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਵਧਾ ਸਕੇ ।

ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. (Cabinet Minister Harbhajan Singh E. T. O) ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਅਜਨਾਲਾ ਹਲਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ । ਮੰਤਰੀਆਂ ਵੱਲੋਂ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਘੋਨੇਵਾਲ ਦਾ ਦੌਰਾ ਕੀਤਾ ਗਿਆ, ਜਿੱਥੇ ਉਹ ਭਾਰੀ ਮੀਂਹ ਦੇ ਬਾਵਜੂਦ ਟਰੈਕਟਰ ‘ਤੇ ਪਹੁੰਚੇ । ਤਬਾਹੀ ਨੂੰ ਦੇਖ ਭਾਵੁਕ ਹੁੰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ।

ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਮੰਤਰੀ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨਰਹਾਵਾਲੀ, ਕਲਾਨੋਰ, ਮਛਰਾਲਾ, ਪੱਖੋਕੇ ਅਤੇ ਡੇਰਾ ਬਾਬਾ ਨਾਨਕ ਵਿੱਚ ਲਗਾਏ ਗਏ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ ‘ਤੇ ਰਾਹਤ ਸਮੱਗਰੀ ਵੰਡੀ

ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ ‘ਤੇ ਰਾਹਤ ਸਮੱਗਰੀ ਵੰਡੀ । ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਵਿੱਚ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ, ਜਿਸ ਵਿੱਚ 4,558 ਰਾਸ਼ਨ ਕਿੱਟਾਂ ਅਤੇ 2,017 ਪਸ਼ੂਆਂ ਦੇ ਚਾਰੇ ਦੇ ਬੋਰੇ ਸ਼ਾਮਲ ਹਨ, ਵੰਡੇ ਗਏ ਹਨ। ਔਰਤਾਂ ਨੂੰ ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਵੀ ਪ੍ਰਦਾਨ ਕੀਤੀਆਂ ਗਈਆਂ, ਜਦੋਂ ਕਿ ਪ੍ਰਭਾਵਿਤ ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਘਰ ਖੋਲ੍ਹੇ ਗਏ ਹਨ, ਅਤੇ ਰਾਹਤ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।

ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਨਾਲ ਬਿਆਸ ਨਦੀ ਦੇ ਪੁਲ, ਜੋ ਕਿ ਟਾਂਡਾ ਅਤੇ ਸ੍ਰੀ ਹਰਗੋਬਿੰਦਪੁਰ ਨੂੰ ਜੋੜਦਾ ਹੈ, ਨੇੜੇ ‘ਤੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਮਿਆਣੀ ਪਿੰਡ ਦੇ ਇੱਕ ਰਾਹਤ ਕੈਂਪ ਦਾ ਵੀ ਦੌਰਾ ਕੀਤਾ ।

ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ “ਸਾਡਾ ਐਮ. ਐਲ. ਏ. ਸਾਡੇ ਵਿੱਚ” ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਭਾਖੜਾ ਡੈਮ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਦਾ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਮੁੱਦਾ ਹੱਲ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਅਤ ਕਰਨ ਲਈ 15 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਇਸ ਸਾਲ ਖੇਤਰ ਨੂੰ ਹੜ੍ਹਾਂ ਤੋਂ ਬਚਾਇਆ ਗਿਆ ਹੈ । ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ।

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ

ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ ਉਨ੍ਹਾਂ ਖੇਤਰਾਂ ਅੰਦਰ ਰਾਹਤ ਸਮੱਗਰੀ ਦੀ ਵੰਡ ਦਾ ਕਾਰਜ ਲਗਾਤਾਰ ਜਾਰੀ ਹੈ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਮਿਆਲ ਖੇਤਰ ਦੇ ਪਿੰਡ ਬਮਿਆਲ, ਪਲਾਹ, ਚੱਕ ਅਮੀਰ ਅਤੇ ਹੋਰਨਾਂ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ । ਪੱਟੀ ਹਲਕੇ ਵਿੱਚ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਲੋਕੇ, ਕੋਟ ਬੁੱਢਾ, ਭਾਓਵਾਲ ਅਤੇ ਰਸੂਲਪੁਰ ਵਰਗੇ ਪਿੰਡਾਂ ਵਿੱਚ ਸਥਿਤੀ ਦਾ ਜਾਇਜਾ ਲਿਆ । ਉਨ੍ਹਾਂ ਨੇ ਪ੍ਰਭਾਵਤ ਇਲਾਕਿਆਂ ਦੇ ਵਸਨੀਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ ਸਮੇਤ ਜ਼ਰੂਰੀ ਵਸਤਾਂ ਪ੍ਰਦਾਨ ਕੀਤੀਆਂ ।

ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਉਨ੍ਹਾਂ ਨੇ ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨਾਲ ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਵਰੁਣ ਰੂਜਮ ਅਤੇ ਬਸੰਤ ਗਰਗ ਸਮੇਤ ਸੀਨੀਅਰ ਅਧਿਕਾਰੀ ਵੀ ਹਾਜਰ ਸਨ ।

Read More : ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here