ਪੰਜਾਬ-ਚੰਡੀਗੜ੍ਹ ‘ਚ ਵਧੀ ਠੰਡ; 14 ਦਸੰਬਰ ਤੱਕ ਇਨ੍ਹਾਂ ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ
ਪਹਾੜਾਂ ਵਿੱਚ ਬਰਫਬਾਰੀ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ ‘ਚ ਆਉਣ ਵਾਲੇ ਦਿਨਾਂ ‘ਚ ਵੀ ਕੜਾਕੇ ਦੀ ਠੰਡ ਪਵੇਗੀ।ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਹੈ। ਦੱਸ ਦਈਏ ਕਿ ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦਰਜ ਕੀਤਾ ਗਿਆ। ਸੀਤ ਲਹਿਰ ਕਾਰਨ ਸਵੇਰ ਅਤੇ ਸ਼ਾਮ ਨੂੰ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਬਟਾਲਾ ਪੁਲਿਸ ਵੱਲੋਂ ਨ.ਸ਼ਿ.ਆਂ ਦੇ ਸੌਦਾਗਰਾਂ ‘ਤੇ ਵੱਡੀ ਕਾਰਵਾਈ









