ਚੰਡੀਗੜ੍ਹ – ਪੰਜਾਬ ‘ਚ ਕਈ ਥਾਈਂ ਮੀਂਹ, ਮੌਸਮ ਵਿਭਾਗ ਨੇ ਜਤਾਈ ਗੜੇਮਾਰੀ ਦੀ ਵੀ ਸੰਭਾਵਨਾ || Weather Update

0
16

ਚੰਡੀਗੜ੍ਹ – ਪੰਜਾਬ ‘ਚ ਕਈ ਥਾਈਂ ਮੀਂਹ, ਮੌਸਮ ਵਿਭਾਗ ਨੇ ਜਤਾਈ ਗੜੇਮਾਰੀ ਦੀ ਵੀ ਸੰਭਾਵਨਾ

ਚੰਡੀਗੜ੍ਹ,27 ਦਸੰਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਕਈ ਥਾਈਂ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਹੈ।

2 ਜਨਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

27 ਦਸੰਬਰ ਤੋਂ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ ਵਿੱਚ ਮੀਂਹ ਪਵੇਗਾ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਵਿਭਾਗ ਮੁਤਾਬਕ ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮੀਂਹ ਦੌਰਾਨ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਰੁੱਖਾਂ ਦੇ ਨੇੜੇ ਨਾ ਜਾਇਆ ਜਾਵੇ ਜਾਂ ਉਨ੍ਹਾਂ ਦੇ ਹੇਠਾਂ ਪਨਾਹ ਨਾ ਲਓ। ਜਿੰਨਾ ਹੋ ਸਕੇ ਬਾਹਰ ਜਾਣ ਤੋਂ ਬਚਿਆ ਜਾਵੇ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚਿਆ ਜਾਵੇ। ਇਸ ਦੇ ਨਾਲ ਹੀ ਸੜਕਾਂ ‘ਤੇ ਧਿਆਨ ਨਾਲ ਗੱਡੀ ਚਲਾਓ।

“ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ”- ਮੁੱਖ ਮੰਤਰੀ ਮਾਨ

LEAVE A REPLY

Please enter your comment!
Please enter your name here