ਪੰਜਾਬ ਦੇ ਮੁੱਖ ਮੰਤਰੀ ਅੱਜ SKM ਆਗੂਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 3 ਮਾਰਚ: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦੁਪਹਿਰ ਕਰੀਬ 12 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਮਾਨ ਨਾਲ ਬੈਠਕ ਲਈ ਰਵਾਨਾ ਹੋਣਗੇ।
5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਧਰਨਾ ਦੇਣ ਦੀ ਤਿਆਰੀ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਜੇਕਰ ਮੀਟਿੰਗ ਵਿੱਚ ਮੰਗਾਂ ’ਤੇ ਸਹਿਮਤੀ ਬਣ ਜਾਂਦੀ ਹੈ ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਭਵਿੱਖੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰ ਸਕਦੇ ਹਨ।
ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ
ਓਧਰ, ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 98ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 5 ਮਾਰਚ ਨੂੰ 101 ਕਿਸਾਨ ਖਨੌਰੀ ਸਰਹੱਦ ‘ਤੇ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਤੋਂ ਇਲਾਵਾ ਮਾਰਚ ਵਿੱਚ ਦੇਸ਼ ਭਰ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਵੀ ਅੱਜ ਤੈਅ ਕੀਤਾ ਜਾਵੇਗਾ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਸਣੇ ਹੋ ਸਕਦੇ ਹਨ ਕਈ ਵੱਡੇ ਐਲਾਨ