ਪੰਜਾਬ ਦੇ ਮੁੱਖ ਮੰਤਰੀ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ; ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ

0
48

ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਨੇ ਖੁਦ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਸਾਰੇ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਕੀਤਾ ਆਮ ਚੋਣਾਂ ਦੀ ਤਰੀਕ ਦਾ ਐਲਾਨ

ਦਰਅਸਲ ਸ਼ੁੱਕਰਵਾਰ ਨੂੰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਸੀ। ਉਸੇ ਦਿਨ ਮੁੱਖ ਮੰਤਰੀ ਨੂੰ ਰਾਜਪਾਲ ਵੱਲੋਂ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਚਰਚਾ ਛਿੜ ਗਈ ਸੀ ਕਿ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋ ਸਕਦਾ ਹੈ ਪਰ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਉਮੀਦ ਹੈ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਤੇ ਵੀ ਚਰਚਾ ਹੋ ਸਕਦੀ ਹੈ।

LEAVE A REPLY

Please enter your comment!
Please enter your name here