ਮੁੱਖ ਮੰਤਰੀ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਅੱਜ (28 ਫਰਵਰੀ) ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਰਣਨੀਤੀ ਬਣਾਈ ਜਾਵੇਗੀ। ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਜ਼ਿਲ੍ਹਿਆਂ ਵਿੱਚ ਕੁਝ ਦਿਨ ਪਹਿਲਾਂ ਹੀ ਨਵੇਂ ਐਸਐਸਪੀ ਅਤੇ ਡੀਸੀ ਨਿਯੁਕਤ ਕੀਤੇ ਗਏ ਹਨ।
ਹਾਈ-ਪਾਵਰ ਕਮੇਟੀ
ਇਸ ਤੋਂ ਪਹਿਲਾਂ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਹਾਈ-ਪਾਵਰ ਕਮੇਟੀ ਬਣਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਚਾਰ ਹੋਰ ਮੰਤਰੀਆਂ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਵਿੱਚ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹਨ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ। ਪਿੰਡ ਪੱਧਰ ‘ਤੇ ਲੋਕਾਂ ਵਿਚਕਾਰ ਜਾਵੇਗੀ। ਉਨ੍ਹਾਂ ਨਾਲ ਗੱਲਬਾਤ ਕਰੇਗੀ।ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ।
ਬਿਹਾਰ ਦੇ 6 ਜ਼ਿਲ੍ਹਿਆਂ ‘ਚ ਭੂਚਾਲ ਦੇ ਝਟਕੇ, ਲੋਕ ਢਾਈ ਵਜੇ ਘਰਾਂ ‘ਚੋਂ ਨਿਕਲੇ ਬਾਹਰ