ਚੰਡੀਗੜ੍ਹ : ਸਿੰਘੂ ਬਾਰਡਰ ਕਤਲ ਕੇਸ ਮਾਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀ ਭਾਜਪਾ ਆਗੂਆਂ ਦੇ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਵਿਵਾਦ ਵੱਧ ਗਿਆ ਹੈ। ਦਰਅਸਲ, ਤਸਵੀਰ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੁਲਿਸ ਅਫ਼ਸਰ ਰਹੇ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਉੱਥੇ ਹੀ ਤਸਵੀਰ ਵਾਇਰਲ ਹੋਣ ‘ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਨੇ ਕੇਂਦਰੀ ਮੰਤਰੀ ਤੋਂ ਜਵਾਬ ਮੰਗਿਆ ਹੈ।

ਕਾਂਗਰਸ ਨੇ ਟਵੀਟ ਕਰ ਕਿਹਾ ਕਿ ਸਿੰਘੂ ਬਾਰਡਰ ਕਤਲ ਮਾਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਆਰੋਪੀ ਦੀ ਬੀਜੇਪੀ ਦੇ ਬਹੁਤ ਨੇੜੇ ਹੈ। ਨਰਿੰਦਰ ਤੋਮਰ ਅਤੇ ਉਨ੍ਹਾਂ ਦੇ ਸਾਥੀ ਹੁਣ ਮੂਕ ਦਰਸ਼ਕ ਨਹੀਂ ਰਹਿ ਸਕਦੇ। ਕੇਂਦਰੀ ਮੰਤਰੀ ਨੂੰ ਦੱਸੋ ਕਿ ਇਸ ਪੂਰੀ ਘਟਨਾ ਵਿੱਚ ਤੁਹਾਡੀ ਕੀ ਭੂਮਿਕਾ ਹੈ।