ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸ ਦੇ ਤਹਿਤ ਪੰਜਾਬ ਕਾਂਗਰਸ ਨੇ ਵੀ ਆਪਣੇ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ |
ਜਿਸ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੀ ਗਈ ਹੈ ਅਤੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI